Tuesday, September 29, 2026

ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ

PPN1606201509
ਅੰਮ੍ਰਿਤਸਰ, 16 ਜੂਨ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀ. ਸੈਕੰ. ਪਬਲਿਕ ਸਕੂਲ ਵਿੱਚ ਨਵੇਂ ਸੈਸ਼ਨ 2015-16 ਦੀ ਆਰੰਭਤਾ ਅਤੇ ਚੜ੍ਹਦੀ ਕਲਾ ਲਈ ਅਰਦਾਸ ਦਿਵਸ ਮਨਾਇਆ ਗਿਆ।ਇਸ ਦੀ ਆਰੰਭਤਾ ਪ੍ਰਿੰਸੀਪਲ ਸ੍ਰੀਮਤੀ ਜਗਜੀਤ ਕੌਰ ਅਤੇ ਸਕੂਲ ਦੇ ਬੱਚਿਆਂ ਵੱਲੋਂ ਕੀਰਤਨ ਦੀ ਹਾਜ਼ਰੀ ਨਾਲ ਕੀਤੀ ਗਈ। ਉਪਰੰਤ ਭਾਈ ਗੁਰਇਕਬਾਲ ਸਿੰਘ ਅਤੇ ਉਹਨਾਂ ਦੇ ਕੀਰਤਨੀ ਜੱਥੇ ਵੱਲੋਂੰ ਰਸ ਭਿੰਨਾਂ ਕੀਰਤਨ ਕੀਤਾ ਗਿਆ ਅਤੇ ਭਾਈ ਸਾਹਿਬ ਨੇ ਬੱਚਿਆਂ ਨੂੰ ਅਰਦਾਸ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਉਹਨਾਂ ਨੇ ਦੱਸਿਆ ਕਿ ਬੱਚਿਆਂ ਨੂੰ ਦੁਨਿਆਵੀ ਪੜ੍ਹਾਈ ਦੇ ਨਾਲ ਨਾਲ ਅਧਿਆਤਮਕ ਪੜ੍ਹਾਈ ਦਾ ਗਿਆਨ ਹੋਣਾ ਵੀ ਬਹੁਤ ਜ਼ਰੂਰੀ ਹੈ ਤਾਂ ਕਿ ਬੱਚੇ ਆਪਣੇ ਜੀਵਨ ਨੂੰ ਸਹੀ ਸੇਧ ਦੇ ਸਕਣ।
ਇਸ ਮੌਕੇ ਸਕੂਲ ਦੇ ਸਭ ਟਰੱਸਟੀ ਮੈਂਬਰਾਂ ਤੋਂ ਇਲਾਵਾ ਬੀਬੀ ਕੌਲਾਂ ਜੀ ਪਬਲਿਕ ਸਕੂਲ ਬ੍ਰਾਂਚ-1 ਦੇ ਪ੍ਰਿੰਸੀਪਲ ਸ੍ਰੀਮਤੀ ਜਸਲੀਨ ਕੌਰ ਵੀ ਮੌਜੂਦ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply