ਅੰਮ੍ਰਿਤਸਰ, 10 ਅਪ੍ਰੈਲ (ਗੁਰਪ੍ਰੀਤ ਸਿੰਘ )- ਪੰਜਾਬੀ ਰਾਈਟਰਜ਼ ਕੋਆਪ੍ਰੇਟਿਵ ਸੋਸਾਇਟੀ ਲਿਮਟਿਡ, ਲੁਧਿਆਣਾ / ਅੰਮ੍ਰਿਤਸਰ (ਪਰਕਸ) ਵੱਲੋਂ ਇਕ ਸ਼ੋਕ ਮਤੇ ਰਾਹੀਂ ਡਾ. ਗੁਰਮੁਖ ਸਿੰਘ ਪਟਿਆਲਾ ਅਤੇ ਡਾ. ਗੁਰਭਗਤ ਸਿੰਘ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਗਿਆ।ਸੋਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਕਿਹਾ ਕਿ ਇਨ੍ਹਾਂ ਦੋਵਾਂ ਵਿਦਵਾਨਾਂ ਦੇ ਪੰਜਾਬੀ ਭਾਸ਼ਾ ,ਸਾਹਿਤ ਤੇ ਸਭਿਆਚਾਰ ਨੂੰ ਪ੍ਰਫ਼ੁਲਤ ਕਰਨ ਲਈ ਪਾਏ ਵਡਮੁਲੇ ਯੋਗਦਾਨ ਕਰਕੇ ਉਨ੍ਹਾਂ ਨੂੰ ਹਮੇਸ਼ਾਂ ਯਾਦ ਰਖਿਆ ਜਾਵੇਗਾ।ਡਾ. ਗੁਰਭਗਤ ਸਿੰਘ ਪੰਜਾਬੀ ਦੇ ਨਾਲ ਨਾਲ ਅੰਗ਼ਰੇਜੀ ਦੇ ਵੀ ਵਿਦਵਾਨ ਸਨ ਤੇ ਉਨ੍ਹਾਂ ਨੇ ਪੰਜਾਬੀ ਤੋਂ ਇਲਾਵਾ ਅੰਗ਼ਰਜੀ ਦੇ ਖ਼ੇਤਰ ਵਿਚ ਵੀ ਨਾਮਣਾ ਖਟਿਆ।ਉਨ੍ਹਾਂ ਨੇ ਭਾਵੇਂ ਅਮਰੀਕਾ ਤੋਂ ਪੀ ਐਚ.ਡੀ. ਕੀਤੀ ਪਰ ਉਨ੍ਹ੍ਹਾਂ ਨੇ ਪੰਜਾਬ ਵਿਚ ਆ ਕੇ ਅਧਿਆਪਨ ਦੇ ਕੰਮ ਕਰਨ ਨੂੰ ਤਰਜੀਹ ਦਿੱਤੀ।ਡਾ. ਗੁਰਮੁਖ ਸਿੰਘ ਪਟਿਆਲਾ ਦਾ ਕੰਮ ਵੀ ਬਹੁਤ ਨਿਵੇਕਲਾ ਸੀ। ਉਨ੍ਹਾਂ ਭਾਸ਼ਾ ਵਿਭਾਗ ਵਿਚ ਸੇਵਾ ਕਰਨ ਦੇ ਨਾਲ ਨਾਲ ਸਾਹਿਤ ਦੇ ਵਖ ਵਖ ਖੇਤਰਾਂ ਨਾਲ ਸਾਂਝ ਪਾਈ।ਉਹ ਜਿੱਥੇ ਚੰਗੇ ਨਿਬੰਧਕਾਰ, ਕਹਾਣੀਕਾਰ ਤੇ ਆਲੋਚਕ ਸਨ, ਉੱਥੇ ਉਨ੍ਹਾਂ ਦਾ ਸੰਪਾਦਨ ਤੇ ਅਨੁਵਾਦ ਦੇ ਖੇਤਰ ਵਿਚ ਵੀ ਵਡਮੁਲਾ ਹੈ।ਉਨ੍ਹਾਂ ਨੇ ਭਾਰਤ ਦੇ ਸਵਿਧਾਨ ਦਾ ਹਿੰਦੀ ਤੋਂ ਪੰਜਾਬੀ ਵਿਚ ਅਨੁਵਾਦ ਕੀਤਾ। ਉਨ੍ਹਾਂ ਨੇ ਸੌ ਦੇ ਕ੍ਰੀਬ ਪੁਸਤਕਾਂ ਲਿਖੀਆਂ। ਇਕਤਰਤਾ ਵਿਚ ਸੋਸਾਇਟੀਦੇ ਮੈਨੇਜਿੰਗ ਡਾਇਰੈਕਟਰ ਡਾ.ਚਰਨਜੀਤ ਸਿੰਘ ਗੁਮਟਾਲਾ, ਸਕੱਤਰ ਜੋਧ ਸਿੰਘ ਚਾਹਲ ਤੇ ਬੋਰਡ ਆਫ਼ ਡਾਇਰੈਕਟਰ ਦੇ ਮੈਂਬਰ ਡਾ. ਸੁਰਿੰਦਰਪਾਲ ਸਿੰਘ ਮੰਡ, ਡਾ. ਜਗੀਰ ਸਿੰਘ ਨੂਰ ,ਸੁਖਚਰਨਜੀਤ ਕੌਰ ਗਿੱਲ, ਡਾ. ਹਰਜਿੰਦਰ ਸਿੰਘ ਸੂਰੇਵਾਲੀਆ, ਜਸਵੰਤ ਸਿੰਘ,ਡਾ. ਗੁਲਜਾਰ ਸਿੰਘ ਕੰਗ, ਪ੍ਰਿਸੀਪਲ ਅੰਮ੍ਰਿਤ ਲਾਲ ਮੰਨਣ, ਡਾ. ਜੋਗਿੰਦਰ ਸਿੰਘ ਨਿਰਾਲਾ ਤੇ ਡਾ. ਹਰਜਿੰਦਰ ਸਿੰਘ ਅਟਵਾਲ ਸ਼ਾਮਲ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ …