Tuesday, September 29, 2026

ਅਕਾਲੀ ਆਗੂ ਮੁੱਖਾ ਦੇ ਮਾਮਲੇ ਦੀ ਜਾਂਚ ਲਈ ਐਸ਼.ਆਈ.ਟੀ ਦਾ ਗਠਨ

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਅਕਾਲੀ ਆਗੂਆਂ ਤੇ ਵਰਕਰਾਂ ਕੀਤਾ ਰੋਸ ਪ੍ਰਦਰਸ਼ਨ

PPN1706201514ਅੰਮ੍ਰਿਤਸਰ, 17 (ਗੁਰਚਰਨ ਸਿੰਘ) –  ਬੀਤੇ ਦਿਨ ਗੈਂਗਸਟਰ ਦੇ ਭੁਲੇਖੇ ਪੁਲਿਸ ਮੁਕਾਬਲੇ ਵਿੱਚ ਮਾਰੇ ਦੱਸੇ ਜਾਂਦੇ ਅਕਾਲੀ ਆਗੂ ਮੁਖਜੀਤ ਸਿੰਘ ਮੁੱਖਾ ਮਾਮਲੇ ਦੀ ਜਾਂਚ ਲਈ ਡੀ.ਜੀ.ਪੀ ਵਲੋਂ ਸਪੈਸ਼ਲ ਇਨੈਸਟੀਗੇਸ਼ਨ ਟੀਮ (ਐਸ. ਆਈ.ਟੀ) ਦਾ ਗਠਨ ਕਰ ਦਿੱਤਾ ਗਿਆ ਹੈ।ਮਾਮਲੇ ਦੀ ਡੂੰਘਾਈ ਤੱਕ ਜਾਂਚ ਕਰਨ ਲਈ ਆਈ.ਪੀ.ਐਸ ਨਾਗੇਸ਼ਵਰ ਰਾਓ ਦੀ ਅਗਵਾਈ ‘ਚ ਗਠਿਤ ਕੀਤੀ ਗਈ ਇਸ ਟੀਮ ਵਿੱਚ ਏ.ਕੇ ਮਿੱਤਲ ਡੀ.ਆਈ.ਜੀ ਅਤੇ ਤਜਿੰਦਰ ਸਿੰਘ ਐਸ.ਪੀ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਟੀਮ ਨੇ ਅੱਜ ਘਟਨਾ ਵਾਲੇ ਸਥਾਨ ‘ਤੇ ਪਹੁੰਚ ਕੇ ਸਾਰਾ ਰਿਕਾਰਡ ਕਬਜ਼ੇ ਵਿੱਚ ਲੈਣ ਉਪਰੰਤ ਇਸ ਐਨਕਾਊਂਟਰ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਅਤੇ ਮੌਕੇ ‘ਤੇ ਮੌਜੂਦ ਲੋਕਾਂ ਪਾਸੋਂ ਪੁਛਗਿੱਛ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਸੱਤਾਧਾਰੀ ਧਿਰ ਨਾਲ ਸਬੰਧਤ ਵਾਰਡ ਪ੍ਰਧਾਨ ਹੋਣ ਕਰਕੇ ਅਕਾਲੀ ਆਗੂਆਂ ਤੇ ਵਰਕਰਾਂ ਵਿੱਚ ਕਾਫੀ ਗੁੱਸਾ ਪਾਇਆ ਜਾ ਰਿਹਾ ਹੈ।ਅਕਾਲੀ ਜਥਾ ਸ਼ਹਿਰੀ ਪ੍ਰਧਾਨ ਤੇ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ ਦਾ ਕਹਿਣਾ ਹੈ ਕਿ ਜਦ ਤੱਕ ਕਾਤਲਾਂ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਂਦਾ ਮ੍ਰਿਤਕ ਦਾ ਸਸਕਾਰ ਨਹੀਂ ਕੀਤਾ ਜਾਵੇਗਾ।ਅਕਾਲੀ ਵਰਕਰਾਂ ਵਲੋਂ ਲਾਸ਼ ਸੜਕ ‘ਤੇ ਰੱਖ ਕੇ ਪੁਲਿਸ ਪ੍ਰਸ਼ਾਸ਼ਨ ਖਿਲਾਫ ਜੋਰਦਾਰ ਪ੍ਰਦਰਸ਼ਨ ਕੀਤਾ ਗਿਆ।ਗੁੱਸੇ ਵਿੱਚ ਭਰੇ ਪੀਤੇ ਅਕਾਲੀਆਂ ਨੇ ਬੀਤੀ ਰਾਤ ਪੁਲਿਸ ਕਮਿਸ਼ਨਰ ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ, ਜੋ ਪੁਲਿਸ ਵਲੋਂ ਅਸਫਲ ਕਰ ਦਿੱਤੀ ਗਈ।
ਜਿਕਰਯੋਗ ਹੈ ਕਿ ਇਸ ਘਟਨਾ ਬਾਰੇ ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਮਿਲੀ ਗੁਪਤ ਸੂਚਨਾ ਦੇ ਅਧਾਰ ‘ਤੇ ਜੱਗੂ ਗੈਂਗਸਟਰ ਨੂੰ ਕਾਬੂ ਕਰਨ ਲਈ ਨਾਕਾ ਲਗਾਇਆ ਸੀ ਅਤੇ ਨਾਕੇ ‘ਤੇ ਗੱਡੀ ਨਾ ਰੋਕੇ ਜਾਣ ‘ਤੇ ਜੱਗੂ ਦੇ ਭੁਲੇਖੇ ਪੁਲਸ ਕਾਰਵਾਈ ‘ਚ ਮੁੱਖਾ ਮਾਰਿਆ ਗਿਆ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply