Thursday, March 26, 2026

ਡੀ.ਜੀ.ਪੀ ਵਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਭਰੋਸੇ ਉਪਰੰਤ ਅਕਾਲੀ ਆਗੂ ਦਾ ਕੀਤਾ ਸਸਕਾਰ

MUkwant S Mukhaਅੰਮ੍ਰਿਤਸਰ, 17 (ਗੁਰਚਰਨ ਸਿੰਘ) – ਡੀ.ਜੀ.ਪੀ ਸ੍ਰੀ ਸੁਮੇਧ ਸੈਣੀ ਵਲੋਂ ਸਪੈਸ਼ਲ ਇਵੈਸਟੀਗੇਸ਼ਨ ਟੀਮ ਬਣਾ ਕੇ ਨਿਰਪੱਖ ਜਾਂਚ ਕਰਵਾਉਣ ਅਤੇ ਦੋਸ਼ੀ ਪੁਲਿਸ ਪਾਰਟੀ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਭਰੋਸੇ ਉਪਰੰਤ ਮ੍ਰਿਤਕ ਦੇ ਪਰਿਵਾਰ ਵਲੋਂ ਪੋਸਟ ਮਾਰਟਮ ਕਰਵਾ ਕੇ ਅਕਾਲੀ ਆਗੂ ਮੁਖਜੀਤ ਸਿੰਘ ਮੁੱਖਾ ਦਾ ਸਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਤੇ ਪੇਡਾ ਚੇਅਰਮੈਨ ਉਪਕਾਰ ਸਿੰਘ ਸੰਧੂ ਦੀ ਅਗਵਾਈ ‘ਚ ਲਾਸ਼ ਰੱਖ ਕੇ ਪ੍ਰਦਰਸ਼ਨ ਕੀਤਾ ਗਿਆ। ਸ੍ਰ. ਸੰਧੂ ਨੇ ਡੀ.ਜੀ.ਪੀ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਕਿਹਾ ਕਿ ਜਦ ਤੱਕ ਮ੍ਰਿਤਕ ਮੁੱਖਾ ਦੀ ਪੋਸਟਮਾਰਟਮ ਰਿਪੋਰਟ ਅਤੇ ਐਸ. ਆਈ.ਟੀ ਦੀ ਜਾਂਚ ਰਿਪੋਰਟ ਨਹੀਂ ਆ ਜਾਂਦੀ ਉਦੋਂ ਤੱਕ ਅਕਾਲੀ ਦਲ ਵਲੋਂ ਕੋਈ ਵੀ ਪ੍ਰਦਰਸ਼ਨ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਧਰਨਾ ਦਿੱਤਾ ਜਾਵੇਗਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply