Thursday, March 26, 2026

ਕੰਵਰਬੀਰ ਸਿੰਘ ਤੇ ਸਾਥੀਆਂ ਪ੍ਰੋ: ਭੁੱਲਰ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਸਮੁੱਚਾ ਸਿੱਖ ਪੰਥ ਭਾਈ ਭੁੱਲਰ ਦੇ ਨਾਲ-ਆਈ.ਐਸ.ਓ

PPN1806201506

ਅੰਮ੍ਰਿਤਸਰ, 18 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਜਥੇਬੰਦੀ ਆਈ.ਐਸ.ਓ. ਵਲੋਂ ਕੌਮ ਦੇ ਸੂਰਬੀਰ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਸਿਹਤਯਾਬੀ ਤੇ ਚੜ੍ਹਦੀਕਲਾ ਲਈ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਕਾਮਨਾ ਕੀਤੀ ਗਈ ਕਿ ਗੁਰੂ ਮਹਾਰਾਜ ਪ੍ਰੋ: ਭੁੱਲਰ ਨੂੰ ਮਾਨਸਿਕ ਤੇ ਸਰੀਰਕ ਤੌਰ ਤੇ ਤੰਦਰੁਸਤੀ ਬਖਸ਼ਣ ਅਤੇੇ ਨਾਲ ਹੀ ਸਮੁੱਚੇ ਪੰਥ ਨੂੰ ਅਪੀਲ ਕੀਤੀ ਗਈ ਕਿ ਉਹ ਪ੍ਰੋ: ਭੁੱਲਰ ਦੀ ਚੜ੍ਹਦੀਕਲਾ ਨੂੰ ਸਮਰਪਿਤ ਇਕ ਦਿਨਾਂ ਅਰਦਾਸ ਦਿਵਸ ਮਨਾਵੇ।
ਜਥੇਬੰਦੀ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਕਿਹਾ ਕਿ ਪ੍ਰੋ: ਦਵਿੰਰਪਾਲ ਸਿੰਘ ਭੁੱਲਰ ਦਾ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਹੋਣਾ ਉਹਨਾਂ ਦਾ ਹੱਕ ਬਣਦਾ ਹੈ ਅਤੇ ਇਹ ਬਹੁਤ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਉਹਨਾਂ ਕਿਹਾ ਕਿ ਪ੍ਰੋ: ਭੁੱਲਰ ਨੇ ਲੰਮਾ ਸਮਾਂ ਜੇਲ੍ਹ ਵਿੱਚ ਬਿਤਾਅ ਦਿੱਤਾ ਹੈ ਤੇ ਆਪਣੀ ਮਿਲੀ ਸਜਾ ਤੋਂ ਵੱਧ ਉਹਨਾਂ ਨੇ ਕੈਦ ਵੀ ਕੱਟ ਲਈ ਹੈ।ਹੁਣ ਉਹਨਾਂ ਨੂੰ ਜਲਦ ਰਿਹਾਅ ਕਰਨ ਦੇ ਯਤਨ ਹੋਣੇ ਚਾਹੀਦੇ ਹਨ।ਉਨਾਂ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਪੰਜਾਬ ਜੇਲ੍ਹ ਵਿੱਚ ਤਬਦੀਲੀ ਲਈ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਲੋਂ ਜੋ ਫੈਸਲਾ ਲਿਆ ਗਿਆ ਹੈ, ਉਸ ਨੇ ਸਿੱਖ ਕੌਮ ਦੇ ਦਿਲਾਂ ਤੇ ਮਲ੍ਹਮ ਦਾ ਕੰਮ ਜਰੂਰ ਕੀਤਾ ਹੈ।ਉਹਨਾਂ ਕਿਹਾ ਕਿ ਜਿਹੜੇ ਲੋਕ ਪ੍ਰੋ: ਭੁੱਲਰ ਦੀ ਜੇਲ੍ਹ ਤਬਦੀਲੀ ਦੀ ਅਲੋਚਨਾ ਕਰ ਰਹੇ ਹਨ। ਉਹਨਾਂ ਨੂੰ ਆਪਣੀ ਪੀੜ੍ਹੀ ਹੇਠਾਂ ਸੋਟਾ ਫੇਰਨ ਦੀ ਸਖਤ ਲੋੜ ਹੈ। ਕੰਵਰਬੀਰ ਸਿੰਘ ਨੇ ਕਿਹਾ ਕਿ ਪ੍ਰੋ: ਭੁੱਲਰ ਦਾ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮਾਨਸਿਕ ਬਿਮਾਰੀ ਤੋਂ ਪੀੜ੍ਹਤ ਹੋਣ ਕਰਕੇ ਇਲਾਜ ਚੱਲ ਰਿਹਾ ਹੈ, ਇਸ ਲਈ ਜੇਰੇ ਇਲਾਜ ਉਹਨਾਂ ਨੂੰ ਪਰਿਵਾਰਕ ਮਾਹੌਲ ਦੀ ਬਹੁਤ ਲੋੜ ਹੈ, ਜੋ ਉਹਨਾਂ ਦੇ ਜਲਦ ਠੀਕ ਹੋਣ ਦੀ ਇਕ ਵੱਡੀ ਕਿਰਨ ਮੰਨਿਆ ਜਾ ਸਕਦਾ ਹੈ॥ ਸੋ ਜੇਲ੍ਹ ਵਿਭਾਗ ਵਲੋਂ ਉਹਨਾਂ ਦੀ ਸੁਪਤਨੀ ਬੀਬੀ ਨਵਨੀਤ ਕੌਰ ਨੂੰ ਉਹਨਾਂ ਦੇ ਕੋਲ ਰਹਿਣ ਦੀ ਇਜਾਜਤ ਦਿੱਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਗੁਰਮਨਜੀਤ ਸਿੰਘ, ਜਗਮੋਹਨ ਸਿੰਘ ਸਾਂਤ, ਗੁਰਿੰਦਰ ਸਿੰਘ ਸ਼ਾਂਤ, ਬਲਵਿੰਦਰ ਸਿੰਘ, ਸੰਦੀਪ ਸਿੰਘ ਖਾਲਸਾ, ਮਨਜੀਤ ਸਿੰਘ ਪੰਛੀ, ਰਣਜੀਤ ਸਿੰਘ, ਬਾਬਾ ਗੁਰਚਰਨ ਸਿੰਘ, ਕਸ਼ਮੀਰ ਸਿੰਘ, ਕੁਲਦੀਪ ਸਿੰਘ, ਰਾਜਇੰਦਰ ਸਿੰਘ, ਪਦਮ ਸਿੰਘ ਢੀਂਗਰਾ, ਭੋਲਾ ਸਿੰਘ ਸਮੇਤ ਹੋਰ ਨੋਜਵਾਨ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …

Leave a Reply