Thursday, March 26, 2026

ਕਿਸਾਨਾਂ ਨੂੰ 80 ਮੀਟਰਕ ਟਨ ਮੱਕੀ ਦਾ ਹਾਈਬ੍ਰਿਡ ਬੀਜ 64 ਰੁਪਏ ਪ੍ਰਤੀ ਕਿਲੋ ਸਬਸਿਡੀ ‘ਤੇ

PPN1806201510

ਪਠਾਨਕੋਟ, 18 ਜੂਨ (ਪ.ਪ) – ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਡਾ. ਸਵਰੂਪ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਕੁਲਦੀਪ ਸਿੰਘ ਬੱਲ ਡਿਪਟੀ ਡਾਇਰੈਕਟਰ ਬਾਗਬਾਨੀ, ਡਾ. ਅਨਿਲ ਮਹਿੰਦਰਾ ਸਿਵਲ ਸਰਜਨ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਡਾ. ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ, ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ, ਗੁਰਪ੍ਰੀਤ ਸਿੰਘ ਭੂਮੀ ਰੱਖਿਆ ਅਫ਼ਸਰ, ਵੱਖ ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਅਤੇ ਅਗਾਂਹ ਵਧੂ ਕਿਸਾਨ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸਬੰਧੋਨ ਕਰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ 80 ਮੀਟਰਕ ਟਨ ਮੱਕੀ ਦਾ ਹਾਈਬ੍ਰਿਡ ਬੀਜ 64 ਰੁਪਏ ਪ੍ਰਤੀ ਕਿਲੋ ਸਬਸਿਡੀ ‘ਤੇ ਵੰਡਿਆਂ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਬੈਟਰੀ ੳਪਰੇਟਿਡ ਸਪਰੇ ਪੰਪ ਸਬਸਿਡੀ ‘ਤੇ ਵੰਡੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮਹੀਨੇ ਦੌਰਾਨ ਮਿੱਟੀ ਪਰਖ ਲਈ 2578 ਮਿੱਟੀ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਪਠਾਨਕੋਟ ਵੱਲੋਂ ਬਾਗਾਂ ਦੀ ਖੇਤੀ ਨੂੰ ਉਤਸਾਹਿਤ ਕਰਨ ਲਈ ਇਸ ਸਾਲ ਦੌਰਾਨ ਜ਼ਿਲ੍ਹੇ ਅੰਦਰ 200 ਹੈਕਟੇਅਰ ਰਕਬੇ ਵਿੱਚ ਨਵੇਂ ਬਾਗ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਨੇ ਬਾਗਬਾਨੀ ਅਧਿਕਾਰੀ ਨੂੰ ਕਿਹਾ ਕਿ ਉਹ ਲੀਚੀ ਦੇ ਬਾਗਾਂ ਵਿੱਚ 4 ਤੋਂ 10 ਸਾਲ ਉਮਰ ਦੇ ਟੁੱਟ ਰਹੇ ਲੀਚੀ ਦੇ ਬੂਟਿਆਂ ਸਬੰਧੀ ਆ ਰਹੀ ਸਮੱਸਿਆ ਨੂੰ ਜਲਦੀ ਤੋਂ ਜਲਦੀ ਹੱਲ ਕਰਨ। ਉਨ੍ਹਾਂ ਨੇ ਬਾਗਬਾਨੀ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਸਰਕਾਰੀ ਇਮਾਰਤਾਂ ਵਿੱਚ ਜਿੱਥੇ ਜਗ੍ਹਾ ਹੈ, ਉਥੇ ਲੀਚੀ ਦੇ ਬੂਟੇ ਲਗਾਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਾਦ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸੋਇਲ ਹੈਲਥ ਸਕੀਮ ਨੂੰ ਲਾਗੂ ਕਰਨ ਲਈ ਅਡਾਪਟਿਡ ਪਿੰਡਾਂ ਵਿੱਚ ਮਿੱਟੀ ਪਰਖ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੌਰਾਨ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ‘ਤੇ ਖਾਦਾਂ ਦਾ ਪ੍ਰਯੋਗ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਭੌ ਪਰਖ ਲਈ 5000 ਮਿੱਟੀ ਦੇ ਸੈਂਪਲ ਲਏ ਜਾਣੇ ਹਨ।
ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰ ਦੇ 2, ਬਲਾਕ ਪੱਧਰ ਦੇ 8 ਅਤੇ ਪਿੰਡ ਪੱਧਰ ਦੇ 80 ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਾਣੀ ਦੀ ਬੱਚਤ ਲਈ ਕਿਸਾਨਾਂ ਨੂੰ ਝੌਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਲਈ ਭਲਾਈ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply