Sunday, August 2, 2026

ਅਕਾਲੀ-ਭਾਜਪਾ ਸਰਕਾਰ 2017 ਦੀਆਂ ਚੋਣਾਂ ‘ਚ ‘ ਹਾਰ ਨੂੰ ਵੇਖਦਿਆਂ ਪੰਜਾਬ ਦਾ ਮਹੌਲ ਖ਼ਰਾਬ ਕਰਨ ਤੇ ਤੁਲੀ – ਕੱਕੜ

ਅੰਮ੍ਰਿਤਸਰ, 18 ਜੂਨ (ਸੁਖਬੀਰ ਸਿੰਘ) – ਪੰਜਾਬ ਦੀਆਂ ਆ ਰਹੀਆਂ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਆਪਣੀਂ ਹਾਰ ਨੂੰ ਪ੍ਰਤੱਖ ਵੇਖਦਿਆਂ ਅਕਾਲੀ-ਭਾਜਪਾ ਸਰਕਾਰ ਪੰਜਾਬ ਦਾ ਮਹੌਲ ਖ਼ਰਾਬ ਕਰਨ ਤੇ ਤੁਲੀ ਹੋਈ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕਤੱਰ ਅਮਨਦੀਪ ਸਿੰਘ ਕੱਕੜ ਨੇ ਕੀਤਾ।ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਕੋਲ ਪੰਜਾਬ ਵਾਸੀਆਂ ਕੋਲੋਂ ਵੋਟਾਂ ਲੈਣ ਲਈ ਕੋਈ ਮੁੱਦਾ ਨਹੀਂ ਹੈ, ਇਸ ਕਰਕੇ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨਾਂ ਚਾਹੁੰਦੇ ਹਨ।ਸz. ਕੱਕੜ ਨੇ ਕਿਹਾ ਕਿ 8 ਸਾਲ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਨੂੰ ਲੁੱਟਿਆ ਅਤੇ ਕੁੱਟਿਆ ਹੈ।ਉਨ੍ਹਾਂ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਬਾਰੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਕੁੱਝ ਸਾਲ ਪਹਿਲਾਂ ਕਿਹਾ ਸੀ ਕਿ ਇਨ੍ਹਾਂ ਦੇ ਅੰਮ੍ਰਿਤਸਰ ਆਉਂਣ ਨਾਲ ਪੰਜਾਬ ਦੇ ਹਾਲਾਤ ਵਿਗੜ ਸਕਦੇ ਹਨ, ਹੁਣ ਚੋਣਾਂ ਦੇ ਨਜ਼ਦੀਕ ਉਨ੍ਹਾਂ ਨੂੰ ਪੰਜਾਬ ਕਿਉਂ ਸ਼ਿਫ਼ਟ ਕੀਤਾ ਜਾ ਰਿਹਾ ਹੈ?
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੁਰਬਾਨੀਆਂ ਦੇ ਕੇ ਪੰਜਾਬ ਵਿਚ ਕਾਇਮ ਕੀਤੀ ਸ਼ਾਂਤੀ ਨੂੰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ਤੇ ਭੰਗ ਨਹੀਂ ਹੋਣ ਦੇਵੇਗੀ।ਸz. ਕੱਕੜ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਦੇਸ਼ ਖ਼ਾਤਰ ਜਾਨਾਂ ਵਾਰਨ ਵਾਲੇ ਫ਼ੌਜੀਆਂ ਨੂੰ ਆਪਣਾਂ ਹੱਕ ਲੈਣ ਲਈ ਭੁੱਖ ਹੜਤਾਲ ਰੱਖਣੀਂ ਪੈ ਰਹੀ ਹੈ।ਸz. ਕੱਕੜ ਨੇ ਕਿਹਾ ਕਿ ਪੰਜਾਬ ਦੀ ਸੂਝਵਾਨ ਜਨਤਾ ਜਿਸ ਨੇ ਅਕਾਲੀ-ਭਾਜਪਾ ਦੇ ਜ਼ੁਲਮਾਂ ਦਾ ਸਾਹਮਣਾਂ ਕਰਦਿਆਂ ਸਮਾਂ ਬਤੀਤ ਕੀਤਾ ਹੈ, ਉਹ ਅਕਾਲੀ-ਭਾਜਪਾ ਦੀਆਂ ਕੂਟਨੀਤਕ ਚਾਲਾਂ ਵਿਚ ਨਹੀਂ ਆਵੇਗੀ, ਪੰਜਾਬ ਵਿਚ ਕਾਂਗਰਸ ਸਰਕਾਰ ਲਿਆਵੇਗੀ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply