ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਵਿਚ ਮੋਦੀ ਸਰਕਾਰ ਅੱਛੇ ਦਿਨ ਲਿਆਉਣ ਦੇ ਵਾਅਦੇ ਨਾਲ ਸਤਾ ਵਿਚ ਆਈ ਸੀ ਪਰ ਇਕ ਸਾਲ ਬੀਤ ਜਾਣ ਦੇ ਬਾਵਜੂਦ ਸ੍ਰੀ ਗੁਰੂ ਰਾਮਦਾਸ ਜੀ ਅੰਮ੍ਰਿਤਸਰ ਹਵਾਈ ਅੱਡੇ ਦੇ ਅੱਛੇ ਦਿਨ ਨਹੀਂ ਆਏ। ਜਦ ਪਿਛਲੀ ਸਰਕਾਰ ਨੇ ਇੱਥੋਂ ਅੰਮ੍ਰਿਤਸਰ-ਬ੍ਰਮਿੰਘਮ ਉਡਾਣ ਅਤੇ ਅੰਮ੍ਰਿਤਸਰਲੰਡਨ-ਟੋਰਾਂਟੋ ਉਡਾਣ ਬੰਦ ਕੀਤੀਆਂ ਗਈਆਂ ਸਨ ਤਾਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ- ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਉਸ ਸਮੇਂ ਲੋਕ ਸਭਾ ਮੈਂਬਰ ਸ. ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ ਤੇ ਹੋਰ ਆਗੂਆਂ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਸਖ਼ਤ ਨੁਕਤਾਚੀਨੀ ਕੀਤੀ ਸੀ ਤੇ ਦੋਸ਼ ਲਾਇਆ ਗਿਆ ਸੀ ਕਿ ਇਹ ਸਾਰਾ ਕੁਝ ਦਿੱਲੀ ਹਵਾਈ ਅੱਡੇ ਨੂੰ ਲਾਭ ਪਹੁੰਚਾਉਣ ਲਈ ਕੀਤਾ ਗਿਆ ਹੈ।ਆਸ ਕੀਤੀ ਜਾਂਦੀ ਸੀ ਮੋਦੀ ਸਰਕਾਰ ਇਹ ਉਡਾਣਾਂ ਮੁੜ ਸ਼ੁਰੂ ਕਰੇਗੀ,ਪਰ ਇਕ ਸਾਲ ਬੀਤ ਜਾਣ ‘ਤੇ ਵੀ ਇਹ ਉਡਾਣਾਂ ਬਹਾਲ ਨਹੀਂ ਹੋਈਆਂ।
ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ, ਉਪ- ਮੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ, ਕੈਬਨਿਟ ਮੰਤਰੀ ਸ੍ਰੀ ਅਨਿਲ ਜੋਸ਼ੀ, ਪੰਜਾਬ ਭਾਜਪਾ ਦੇ ਪ੍ਰਧਾਨ ਸ੍ਰੀ ਕਮਲ ਸ਼ਰਮਾ, ਭਾਜਪਾ ਦੇ ਕੌਮੀ ਸਕੱਤਰ ਸ੍ਰੀ ਤਰੁਣ ਚੁਗ, ਸਾਬਕਾ ਸਿਹਤ ਮੰਤਰੀ ਸ੍ਰੀ ਲਕਸ਼ਮੀ ਕਾਂਤਾ ਚਾਵਲਾ ਨੂੰ ਲਿਖੇ ਪੱਤਰ ਵਿਚ ਅਪੀਲ ਕੀਤੀ ਹੈ ਕਿ ਜਿੱਥੇ ਇਹ ਬੰਦ ਹੋਈਆਂ ਉਡਾਣਾਂ ਸ਼ੁਰੂ ਕਰਵਾਈਆਂ ਜਾਣ ਉੱਥੇ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਵੈਨਕੁਅਰ, ਸਾਂਨਫਰਾਂਸਿਸਕੋ, ਮਿਲਾਨ, ਆਸਟਰੇਲੀਆ ਆਦਿ ਨੂੰ ਵੀ ਸਿੱਧੀਆਂ ਉਡਾਣਾਂ ਸ਼ੁਰੂ ਕਰਵਾਉਣ ਲਈ ਕੇਂਦਰੀ ਖਜਾਨਾ ਮੰਤਰੀ ਸ੍ਰੀ ਅਰੁਣ ਜੇਤਲੀ, ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਸ੍ਰੀ ਅਸ਼ੋਕ ਗਜਪਤੀ ਰਾਜੂ ਨੂੰ ਪਹੁੰਚ ਕੀਤੀ ਜਾਵੇ ਤਾਂ ਜੋ ਪੰਜਾਬੀਆਂ ਨੂੰ ਦਿੱਲੀ ਹਵਾਈ ਅੱਡੇ ‘ਤੇ ਹੁੰਦੀ ਖ਼ਜਲ ਖੁਆਰੀ ਤੋਂ ਛੁਟਕਾਰਾ ਮਿਲ ਸਕੇ ਅਤੇ ਅੰਮ੍ਰਿਤਸਰ ਤੋਂ ਸਬਜੀਆਂ, ਫਲ ਤੇ ਹੋਰ ਖਾਣ ਪੀਣ ਦੀਆਂ ਵਸਤੂਆਂ ਵਿਦੇਸ਼ਾਂ ਵਿਚ ਜਾ ਸਕਣ ਜੋ ਇਸ ਸਮੇਂ ਸਿੱਧੀਆਂ ਉਡਾਣਾਂ ਨਾ ਹੋਣ ਕਰਕੇ ਅੰਮ੍ਰਿਤਸਰ ਤੋਂ ਇਹ ਵਸਤੂਆਂ ਨਿਰਯਾਤ ਨਹੀਂ ਹੋ ਰਹੀਆਂ, ਜਿਸ ਨਾਲ ਕਿਸਾਨਾਂ ਤੇ ਵਪਾਰੀਆਂ ਨੂੰ ਨੁਕਸਾਨ ਹੋ ਰਿਹਾ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media