Wednesday, March 18, 2026

ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਕਾਲੇ ਬਿੱਲੇ ਲਾਏ-ਬੀ.ਈ.ਓ ਨੂੰ ਦਿੱਤਾ ਮੰਗ ਪੱਤਰ

PPN1906201515

ਪੱਟੀ, 19 ਜੂਨ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ ਮਾਹਲਾ) – ਤਿੰਨ ਮਹੀਨਿਆਂ ਤੋਂ ਤਨਖਾਹੋਂ ਵਾਂਝੇ ਸਰਵ ਸਿੱਖਿਆ ਅਭਿਆਨ ਦੇ ਮੁਲਾਜਮਾਂ ਨੇ ਅੱਜ ਕਾਲੇ ਬਿੱਲੇ ਲਾ ਕੇ ਕੰਮ ਕੀਤਾ ਤੇ ਇਸ ਸਬੰਧੀ ਬੀ.ਈ.ਓ ਪੱਟੀ ਨੂੰ ਮੰਗ ਪੱਤਰ ਵੀ ਦਿੱਤਾ।ਇਸ ਸਬੰਧੀ ਬਲਾਕ ਪੱਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਅਕਾਊਟੈਂਟ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਸਰਵ ਸਿੱਖਿਆ ਅਭਿਆਨ ਦੇ ਮੁਲਾਜਮ ਪਹਿਲਾਂ ਤੋਂ ਹੀ ਨਿਗੂਣੀਆਂ ਤਨਖਾਹਾਂ ‘ਤੇ ਕੰਮ ਕਰ ਰਹੇ ਹਨ ਅਤੇ ਉੱਤੋਂ ਮੁਲਾਜਮਾਂ ਨੂੰ ਮਾਰਚ ਮਹੀਨੇ ਤੋਂ ਤਨਖਾਹ ਵੀ ਨਸੀਬ ਨਹੀਂ ਹੋਈ।ਜਿਸ ਕਾਰਨ ਉਨਾਂ ਦੇ ਪਰਿਵਾਰਾਂ ਦਾ ਗੁਜਾਰਾ ਕਰਨਾ ਮੁਸ਼ਕਿਲ ਹੋ ਗਿਆ ਹੈ।ਉਨਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਨੂੰ ਕਰਮਚਾਰੀਆਂ ਦਾ ਕੋਈ ਫਿਕਰ ਨਹੀਂ ਹੈ।ਇਸ ਸਬੰਧੀ ਉਨਾਂ ਦੱਸਿਆ ਕਿ ਮੁਲਾਜਮਾਂ ਵੱਲੋਂ ਹੱਕੀ ਮੰਗਾਂ ਲਈ ਪਿਛਲੇ ਦਿਨੀਂ ਸਾਰੇ ਜਿਲਿਆਂ ਵਿੱਚ ਅਰਥੀ ਫੂਕ ਮੁਜਾਹਰੇ ਕੀਤੇ ਸਨ ਅਤੇ 10 ਜੂਨ ਨੂੰ ਮੋਹਾਲੀ ਦੇ ਕਰਮਚਾਰੀਆਂ ਵਲੋਂ ਡੀ.ਜੀ.ਐਸ.ਈ ਦਫਤਰ ਦੇ ਬਾਹਰ ਕੀਤੇ ਰੋਸ ਪ੍ਰਦਰਸ਼ਨ ਮੌਕੇ ਪੁੱਜੇ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਸੁਭਾਸ਼ ਮਹਾਜਨ ਤੇ ਸ਼੍ਰੀਮਤੀ ਗਿੰਨੀ ਦੁੱਗਲ ਵੱਲੋਂ ਪੁਲੀਸ ਪ੍ਰਸ਼ਾਸ਼ਨ ਦੀ ਮੌਜੂਦਗੀ ਵਿੱਚ 2 ਦਿਨਾਂ ਵਿੱਚ ਤਨਖਾਹ ਜਾਰੀ ਕਰਨ ਦਾ ਭਰੋਸਾ ਦਿਵਾਇਆ ਸੀ, ਪਰ ਇੱਕ ਹਫਤਾ ਬੀਤ ਜਾਣ ਦੇ ਬਾਵਜੂਦ ਵੀ ਮੁਲਾਜਮਾਂ ਨੂੰ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ।ਇਸ ਦੇ ਰੋਸ ਵਜੋਂ ਅੱਜ ਸਮੂਹ ਜਿਲਾ ਅਤੇ ਬਲਾਕ ਦਫਤਰਾਂ ਵਿੱਚ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਕੰਮ ਕੀਤਾ ਅਤੇ ਜਦ ਤੱਕ ਤਨਖਾਹਾਂ ਜਾਰੀ ਨਹੀਂ ਹੁੰਦੀਆਂ ਉਦੋਂ ਤੱਕ ਇਸੇ ਤਰਖ਼ਾਂ ਹੀ ਕੰਮ ਕੀਤਾ ਜਾਵੇਗਾ।
ਇਸ ਮੌਕੇ ‘ਤੇ ਬਲਾਕ ਐਜੂਕੇਸ਼ਨ ਅਫਸਰ ਪੱਟੀ ਬਲਵਿੰਦਰ ਕੁਮਾਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ‘ਤੇ ਵਰਿੰਦਰਜੀਤ ਸਿੰਘ, ਮਨਦੀਪ ਸਿੰਘ, ਨਵਨੀਤ ਕੌਰ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਪੰਜਾਬ ਅਰਥਵਿਵਸਥਾ ਦਾ ਵਾਤਾਵਰਣ ਪੁਨਰ-ਸਥਿਤੀ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 17 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਅਰਥ ਸ਼ਾਸਤਰ ਅਤੇ ਖੇਤੀਬਾੜੀ ਵਿਭਾਗ …

Leave a Reply