Thursday, September 3, 2026

ਮੁੱਖ ਖੇਤੀਬਾੜੀ ਅਫ਼ਸਰ ਡਾ. ਸਵਰੂਪ ਕੁਮਾਰ ਦੀ ਅਗਵਾਈ ‘ਚ ਝੋਨੇ ਦੀ ਸਿੱਧੀ ਬਿਜਾਈ ਕੀਤੀ

PPN1906201516

ਪਠਾਨਕੋਟ, 19 ਜੂਨ (ਪ.ਪ) – ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਡਾ. ਸਵਰੂਪ ਕੁਮਾਰ ਦੀ ਅਗਵਾਈ ਹੇਠ ਅੱਜ ਪਿੰਡ ਖਾਨਪੁਰ ਵਿਖੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ।ਇਸ ਮੌਕੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਆਤਮਾ ਦੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਡਾ. ਹਰਪ੍ਰੀਤ ਸਿੰਘ, ਡਾ. ਜਗਦੀਪ ਸਿੰਘ ਡਿਪਟੀਪ੍ਰੋਜੈਕਟ ਡਾਇਰੈਕਟਰ ਅਤੇ ਡਾ. ਲਵ ਕੁਮਾਰ ਸ਼ਰਮਾ ਬਲਾਕ ਟੈਕਨਾਲੋਜੀ ਮੈਨੇਜਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਉਤਸ਼ਾਹਿਤ ਕੀਤਾ ਤਾਂ ਜੋ ਖੇਤੀ ਦੇ ਖਰਚਿਆਂ ਨੂੰ ਘੱਟ ਕੀਤਾ ਜਾ ਸਕੇ।
ਇਸ ਮੌਕੇ ਸ਼੍ਰੀ ਰਾਜ ਕੁਮਾਰ ਟੈਕਨੀਸ਼ੀਅਨ-1 ਨੇ ਝੋਨੇ ਦੀ ਮਸ਼ੀਨ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਸ਼ੀਨ ਝੋਨੇ ਦੀ ਸਿੱਧੀ ਬਿਜਾਈ ਤੋਂ ਇਲਾਵਾ ਮੱਕੀ, ਛੋਲੇ, ਕਣਕ ਆਦਿ ਦੀ ਬਿਜਾਈ ਵੀ ਕਰਦੀ ਹੈ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਇਸ ਮਸ਼ੀਨ ‘ਤੇ 20 ਹਜ਼ਾਰ ਰੁਪਏ ਸਬਸਿਡੀ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ ਦੇ ਨਾਲ ਨਾਲ ਮੱਕੀ ਦੀ ਬਿਜਾਈ ਕਰਨ ਲਈ ਹਰ ਬਲਾਕ, ਫੋਕਲ ਪੁਆਇੰਟ ‘ਤੇ ਮੱਕੀ ਦਾ ਬੀਜ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ।

Check Also

ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …

Leave a Reply