ਅੰਮ੍ਰਿਤਸਰ, 20 ਜੂਨ (ਗੁਰਪ੍ਰੀਤ ਸਿੰਘ) – ਨਾਮਵਾਰ ਸਾਹਿਤਕਾਰ ਬੇਦੀ ਲਾਲ ਸਿੰਘ ਦੇ ਸਪੁੱਤਰ ਪ੍ਰਸਿੱਧ ਸਮਾਜ ਸੇਵਕ ਤੇ ਲੇਖਕ ਸz: ਹਰਜੀਤ ਸਿੰਘ ਬੇਦੀ ਨਮਿਤ ਅੰਤਿਮ ਅਰਦਾਸ ਸਮਾਗਮ ਅੱਜ ਹੋਵੇਗਾ।ਸ: ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦੇਂਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਵੱਡੇ ਭਰਾਤਾ ਸ: ਹਰਜੀਤ ਸਿੰਘ ਬੇਦੀ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਸਮਾਗਮ ਅੱਜ 21 ਜੂਨ ਨੂੰ ਸਥਾਨਕ ਭਾਈ ਗੁਰਦਾਸ ਹਾਲ, ਸ੍ਰੀ ਅੰਮ੍ਰਿਤਸਰ ਵਿਖੇ 12.00 ਤੋਂ 1.30 ਵਜੇ ਤੱਕ ਹੋਵੇਗਾ।ਉਨ੍ਹਾਂ ਦੱਸਿਆ ਕਿ ਸz: ਹਰਜੀਤ ਸਿੰਘ ਬੇਦੀ ਦੀ ਅੰਤਿਮ ਅਰਦਾਸ ਸਮੇਂ ਉੱਘੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਹਸਤੀਆਂ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …