Tuesday, March 17, 2026

ਸ਼੍ਰੋਮਣੀ ਕਮੇਟੀ 5 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏਗੀ ਸ਼ੁਕਰਾਨਾ ਦਿਵਸ – ਜਥੇ. ਅਵਤਾਰ ਸਿੰਘ

350 ਸਾਲਾ ਸਥਾਪਨਾ ਦਿਵਸ ਮੌਕੇ ਦੀਆਂ ਸਹਿਯੋਗੀ ਧਾਰਮਿਕ ਜਥੇਬੰਦੀਆਂ ਦਾ ਹੋਵੇਗਾ ਸਨਮਾਨ

Avtar Singh SGPCਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ 17 ਤੋਂ 19 ਜੂਨ ਤੱਕ ਗੁਰਦੁਆਰਾ ਭੋਰਾ ਸਾਹਿਬ ਤੇ ਹੋਰ ਵੱਖ-ਵੱਖ ਥਾਵਾਂ ਤੇ ਧਾਰਮਿਕ ਸਮਾਗਮ ਕਰਵਾ ਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ-ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ ਮਨਾਇਆ ਗਿਆ ਹੈ।ਇਸ ਸਬੰਧ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ 3 ਜੁਲਾਈ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕਰਵਾਇਆ ਜਾਵੇਗਾ ਜਿਨ੍ਹਾਂ ਦਾ ਭੋਗ 5 ਜੁਲਾਈ ਨੂੰ ਪਵੇਗਾ।ਉਪਰੰਤ ਦਸਮੇਸ਼ ਹਾਲ ਵਿਖੇ ਰਾਗੀ ਸਿੰਘ ਇਲਾਹੀ ਬਾਣੀ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਕੀਰਤਨ ਦੀ ਸਮਾਪਤੀ ਉਪਰੰਤ ਸਮੂਹ ਧਾਰਮਿਕ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ ਦਾ 350 ਸਾਲਾ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਗਏ ਸਮਾਗਮਾਂ ਸਮੇਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਇਨ੍ਹਾਂ ਸਮਾਗਮਾਂ ਸਮੇਂ ਖਾਸ ਤੌਰ ‘ਤੇ ਸਮੂਹ ਧਾਰਮਿਕ ਸ਼ਖ਼ਸੀਅਤਾਂ, ਟਕਸਾਲਾਂ, ਨਿਹੰਗ ਸਿੰਘ ਦਲਾਂ, ਧਾਰਮਿਕ ਸਭਾ-ਸੁਸਾਇਟੀਆਂ, ਨਿਰਮਲੇ, ਉਦਾਸੀ, ਸੇਵਾਪੰਥੀ ਸੰਪ੍ਰਦਾਵਾਂ, ਸੰਤ ਸਮਾਜ ਦੇ ਮੁਖੀਆਂ, ਕਾਰ-ਸੇਵਾ ਵਾਲੇ ਮਹਾਪੁਰਸ਼ਾਂ, ਸਿੱਖ ਵਿਦਵਾਨਾਂ, ਬੁੱਧੀਜੀਵੀਆਂ, ਸਿੱਖ ਸਟੂਡੈਂਟਸ ਫੈਡਰੇਸ਼ਨਾਂ ਜਿਨ੍ਹਾਂ ਨੇ ਨਗਰ ਕੀਰਤਨਾਂ ਦੇ ਰੂਪ ‘ਚ ਸ਼ਮੂਲੀਅਤ ਕੀਤੀ ਅਤੇ ਲੰਗਰ ਲਾਉਣ ਵਾਲੀਆਂ ਸੰਸਥਾਵਾਂ ਦਾ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੇ 5 ਜੁਲਾਈ ਨੂੰ ਵਿਸ਼ੇਸ਼ ਸਮਾਗਮ ਕਰਕੇ ਸਨਮਾਨਤ ਕੀਤਾ ਜਾਵੇਗਾ।

Check Also

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਗੁ. ਟਾਹਲਾ ਸਾਹਿਬ ਵਿਖੇ ਕੀਤਾ ਸ਼ੁਕਰਾਨਾ

ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ) – ਦਿੱਲੀ ਦੇ ਉਪ ਰਾਜਪਾਲ ਨਿਯੁੱਕਤ ਹੋਣ ਤੋਂ ਬਾਅਦ ਪਹਿਲੀ …

Leave a Reply