ਅਹਿਮਦਗੜ੍ਹ, 22 ਜੂਨ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਸਾਹਿਬ ਪਾਤਸਾਹੀ ਛੇਂਵੀ ਪਿੰਡ ਮਾਣਕੀ ਵਿਖੇ ਹੋਏ ਇਕ ਸਮਾਗਮ ਦੌਰਾਨ ਭਾਈ ਧਰਮ ਸਿੰਘ ਗੁਰਮਿਤ ਪ੍ਰਚਾਰ ਟਰੱਸਟ ਅਤੇ ਪਿੰਡ ਵਾਸੀਆਂ ਵੱਲੋਂ ਸਾਂਝੇ ਤੌਰ ਤੇ ਪੰਜਾਬ ਰਾਜ ਦੇ ਸੂਚਨਾ ਕਮਿਸ਼ਨਰ ਅਜੀਤ ਸਿੰਘ ਚੰਦੂਰਾਈਆਂ ਨੂੰ ਵਿਸੇਸ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ੳਹ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਵਚਨਵੱਧ ਹਨ।ਉਨ੍ਹਾਂ ਅੱਗੇ ਕਿਹਾ ਕਿ ਸੂਚਨਾ ਅਧਿਕਾਰ ਕਾਨੂੰਨ ਰਾਹੀਂ ਕੋਈ ਵੀ ਵਿਅਕਤੀ ਸੂਚਨਾ ਪ੍ਰਾਪਤ ਕਰ ਸਕਦੇ ਹੈ ।ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਮਹਿਕਮੇ ਦਾ ਅਧਿਕਾਰੀ ਸੂਚਨਾ ਦੇਣ ਤੋਂ ਜਵਾਬ ਨਹੀਂ ਦੇ ਸਕਦੇ ਹੈ ਅਤੇ ਪੁੱਛੀ ਗਈ ਸੂਚਨਾ ਦੇਣਾ ਉਸਦਾ ਫਰਜ ਹੈ।ਇਸ ਮੌਕੇ ਨੰਬਰਦਾਰ ਭਗਵਾਨ ਸਿੰਘ ਮਾਣਕੀ, ਆੜਤੀਆ ਸੁਖਮਿੰਦਰ ਸਿੰਘ ਚੀਮਾ, ਕੁਲਵੰਤ ਸਿੰਘ ਢਿਲੋਂ, ਜਥੇਦਾਰ ਬਲਦੇਵ ਸਿੰਘ ਚੁਹਾਣੇ, ਨੰਬਰਦਾਰ ਸੁਖਬੀਰ ਸਿੰਘ ਬੁਗਾ, ਪ੍ਰਧਾਨ ਗੁਰਦੁਆਰਾ ਹਾਅ ਦਾ ਨਾਅਰਾ ਬਲਦੇਵ ਸਿੰਘ ਗੁਆਰਾ, ਸਾਬਕਾ ਸਰਪੰਚ ਜੋਰਾ ਸਿੰਘ ਢਿਲੋਂ, ਮਿਸਤਰੀ ਸੁਖਦੇਵ ਸਿੰਘ, ਮਾਘ ਸਿੰਘ ਮਾਣਕੀ, ਨਿਰਭੈ ਸਿੰਘ ਖਾਲਸਾ, ਖਜਾਨਚੀ ਗੁਰਮੇਲ ਸਿੰਘ, ਜਗਤਾਰ ਸਿੰਘ ਮਾਣਕੀ ਆਦਿ ਹਾਜਰ ਸਨ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media