
ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ।ਅੱਜ ਸਵੇਰੇ 10 ਵਜੇ ਸ੍ਰੀ ਸੰਪਟ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ। ਇਸ ਉਪਰੰਤ ਖੁੱਲੇ ਪੰਡਾਲ ਵਿੱਚ ਦੀਵਾਨ ਸਜਾਏ ਗਏ, ਸੱਜੇ ਹੋਏ ਦੀਵਾਨਾਂ ਵਿੱਚ ਪੰਥ ਦੇ ਉਘੇ ਕਥਾ-ਵਾਚਕ, ਕਵੀਸ਼ਰ ਅਤੇ ਸਿੰਘ ਸਾਹਿਬ ਨੇ ਸੰਗਤਾਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ ਲਈ ਪ੍ਰੇਰਿਤ ਕੀਤਾ।ਇਸ ਸਮਾਗਮ ਦੌਰਾਨ ਬਾਬਾ ਸੰਤੋਖ ਦਾਸ ਜੀ ਤੋਂ ਵਰਸਾਏ ਹੋਏ ਮੁੱਖ ਸੇਵਾਦਾਰ ਬਾਬਾ ਮੋਜੀਦਾਸ ਜੀ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨਾਂ ਨੂੰ ਗੁਰੂ ਘਰ ਨਾਲ ਜੁੜਨ ਅਤੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ।ਇਸ ਮੇਲੇ ਦੌਰਾਨ ਗੁਰੂ ਕਾ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਚਲਦੀਆਂ ਰਹੀਆਂ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media