Tuesday, September 1, 2026

’ਸਵੱਛ ਭਾਰਤ ਮੁਹਿੰਮ’ ਤਹਿਤ ਕੀਤੀ ਸਕੂਲ ਦੀ ਸਫਾਈ

PPN2306201506

ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸ਼੍ਰੀ ਗੰਢੂ ਮੱਲ ਆਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿੱਖੇ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਦੀ ਅਗਵਾਈ ਹੇਠ ‘ਸਵੱਛ ਭਾਰਤ ਮੁਹਿੰਮ’ ਤਹਿਤ ਸਕੂਲ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕੀਤੀ ਗਈ।
ਇਸ ਮੌਕੇ ਪ੍ਰਿੰ: ਜਸਬੀਰ ਕੌਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਗਈ ‘ਸਵੱਛ ਭਾਰਤ ਮੁਹਿੰਮ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣਾ ਆਲਾ-ਦੁਆਲਾ ਸਾਫ-ਸੁੱਥਰਾ ਰੱਖਣ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਅਤੇ ਘਰ ਦਾ ਕੁੜਾ-ਕਰਕਟ ਇੱਧਰ-ਉੁੱਧਰ ਸੁੱਟਣ ਦੀ ਥਾਂ ਨਸ਼ਟ ਕਰਨਾ ਚਾਹੀਦਾ ਹੈ, ਇਸ ਨਾਲ ਅਸੀਂ ਗੰਦਗੀ ਤੋਂ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋ ਬਚ ਸਕਦੇ ਹਾਂ। ਇਸ ਮੌਕੇ ਮੈਡਮ ਡਿੰਪਲ, ਸੁਮਨ ਸ਼ਰਮਾ, ਕੁਲਵੰਤ ਕੌਰ, ਮਨਜੀਤ ਕੌਰ, ਮਮਤਾ, ਮਨਜਿੰਦਰ ਕੌਰ, ਅਮਰਜੀਤ ਕੌਰ, ਅਨੀਤਾ ਦੇਵੀ, ਪ੍ਰਵੀਨ ਕੁਮਾਰੀ ਅਤੇ ਰਾਮਪਾਲ ਆਦਿ ਹਾਜ਼ਰ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply