
ਪੱਟੀ, 23 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਸੇਖੋਂ ਹਸਪਤਾਲ ਵੱਲੋਂ ਡਾ. ਪ੍ਰਿਤਪਾਲ ਸਿੰਘ ਕੋਮਲ ਦੀ ਅਗਵਾਈ ਹੇਠ ਗੁਰਦੁਆਰਾ ਨਾਨਕਪੁਰੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਪ੍ਰਿਤਪਾਲ ਸਿੰਘ ਕੋਮਲ ਨੇ ਦੱਸਿਆ ਕਿ ਇਹ ਕੈਂਪ ਪੱਟੀ ਦੇ ਲੋਕਾਂ ਦੇ ਮਸੀਹਾ ਦੇ ਨਾਂ ਨਾਲ ਜਾਣੇ ਜਾਂਦੇ ਸਵ.ਡਾ. ਸਤਵੰਤ ਸਿੰਘ ਕੋਮਲ ਦੀ ਸ਼ਹਾਦਤ ਦੇ 25 ਵਰ੍ਹੇ ਪੂਰੇ ਹੋਣ ‘ਤੇ ਲਗਾਇਆ ਗਿਆ ਹੈ। ਇਸ ਮੌਕੇ ‘ਤੇ ਸੇਖੋਂ ਹਸਪਤਾਲ ਦੇ ਡਾ. ਪਲਵਿੰਦਰ ਸਿੰਘ ਅਤੇ ਸਮੂਹ ਸਟਾਫ ਵੱਲੋਂ 200 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਮੁਫ਼ਤ ਦਵਾਈਆਂ ਦਿੱਤੀਆਂ।
ਇਸ ਦੌਰਾਨ ਈ.ਸੀ.ਜੀ, ਸ਼ੂਗਰ ਅਤੇ ਸਾਹ ਮਸ਼ੀਨ ਆਦਿ ਦੇ ਟੈਸਟ ਵੀ ਕੀਤੇ ਗਏ। ਕੈਂਪ ਦੌਰਾਨ ਡਾ. ਕੁਲਦੀਪ ਸਿੰਘ, ਡਾ. ਸੰਜੀਵ ਛਾਬੜਾ, ਡਾ. ਗੁਰਬੀਰ ਸਿੰਘ, ਡਾ. ਜਤਿੰਦਰ ਬੇਦੀ, ਸੁਨੀਲ ਮਹਾਜਨ, ਗੁਰਲਾਲ ਸਿੰਘ, ਸੁਖਦੇਵ ਸਿੰਘ, ਗੁਰਜੰਟ ਸਿੰਘ, ਚਮਕੌਰ ਸਿੰਘ, ਸਿਮਰਨ ਕੌਰ, ਕਰਮਜੀਤ ਕੌਰ, ਜੈਦੀਪ ਕੌਰ, ਸੰਦੀਪ ਕੌਰ, ਰਜਵੰਤ ਕੌਰ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਮਹਿੰਦਰ ਸਿੰਘ, ਗ੍ਰੰਥੀ ਗੁਰਿੰਦਰ ਸਿੰਘ ਆਦਿ ਨੇ ਵੀ ਵਿਸ਼ੇਸ਼ ਸਹਿਯੋਗ ਦਿੱਤਾ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media