ਬਠਿੰਡਾ, 11 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ ਨਿਰਦੇਸ਼ ਅਨੁਸਾਰ ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋ ਕੇਂਦਰੀ ਜੇਲ ਬਠਿੰਡਾ ਦਾ ਦੌਰਾ ਕੀਤਾ ਗਿਆ। ਉਨਾਂ ਦੇ ਨਾਲ ਸ੍ਰੀਮਤੀ ਜਸਬੀਰ ਕੌਰ, ਸੀ.ਜੇ.ਐਮ.-ਕਮ-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਹਾਜ਼ਰ ਸਨ। ਬਾਬਾ ਫਰੀਦ ਆਈ.ਟੀ.ਆਈ. ਭੁੱਚੋ ਕਲਾਂ ਬਠਿੰਡਾ ਦੇ ਸਹਿਯੋਗ ਨਾਲ ਕੇਂਦਰੀ ਜੇਲ ਬਠਿੰਡਾ ਵਿਖੇ ਚੇਅਰਮੈਨ ਬਲਦੇਵ ਸਿੰਘ ਅਤੇ ਪ੍ਰਿੰਸੀਪਲ ਮੱਖਣ ਸਿੰਘ ਵੱਲੋਂ ਜੇਲ ਵਿਚ ਬੰਦ ਕੈਦੀਆਂ/ਹਵਾਲਾਤੀਆਂ ਨੂੰ ਸਿਲਾਈ ਕਢਾਈ, ਹੇਅਰ ਐਂਡ ਸਕਿਨ ਕੇਅਰ ਕੋਰਸ ਆਦਿ ਦੀ ਟ੍ਰੇਨਿੰਗ ਦਿੱਤੀ ਗਈ। ਟ੍ਰੇਨਿੰਗ ਦੇਣ ਉਪਰੰਤ ਮਾਨਯੋਗ ਸ੍ਰ. ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਜੀਆਂ ਨੇ ਕੈਦੀਆਂ/ਹਵਾਲਾਤੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਮਾਨਯੋਗ ਤੇਜਵਿੰਦਰ ਸਿੰਘ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਜੀਆਂ ਵੱਲੋਂ ਹਵਾਲਾਤੀਆਂ/ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਛਪਵਾਈ ਗਈ ਪ੍ਰਚਾਰ ਸਮਗਰੀ ਵੀ ਵੰਡੀ ਗਈ ਅਤੇ ਕੇਂਦਰੀ ਜੇਲ ਦੇ ਸੁਪਰਡੈਂਟ ਨੂੰ ਹਦਾਇਤ ਕੀਤੀ ਕਿ ਉਹ ਇਹਨਾਂ ਹਵਾਲਾਤੀਆਂ/ਕੈਦੀਆਂ ਦੀ ਸਮਸਿਆਵਾਂ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾਵੇ।ਸ੍ਰੀਮਤੀ ਜਸਬੀਰ ਕੌਰ ਜੀਆਂ ਨੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਜੀਆਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ 12 ਅਪ੍ਰੈਲ ਨੂੰ ਲੱਗ ਰਹੀ ਮੈਗਾ ਲੋਕ ਅਦਾਲਤ ਵਿਚ ਵੱਧ ਤੋ ਵੱਧ ਕੇਸ ਲਗਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਜੇਕਰ ਕਿਸੇ ਧਿਰ ਨੇ ਆਪਣਾ ਕੇਸ ਲੋਕ ਅਦਾਲਤ ਵਿਚ ਲਗਾਉਣਾ ਚਾਹੁੰਦਾ ਹੋਵੇ ਤਾਂ ਉਹ ਸਬੰਧਿਤ ਅਦਾਲਤ ਨੂੰ ਦਰਖਾਸਤ ਦੇ ਸਕਦਾ ਹੈ ਜਾਂ ਇਸ ਤੋ ਏ.ਡੀ.ਆਰ ਸੈਂਟਰ ਦਫ਼ਤਰ ਵਿਖੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …