
ਅੰਮ੍ਰਿਤਸਰ, 23 ਜੂਨ (ਗੁਰਪ੍ਰੀਤ ਸਿੰਘ) – ਅਦੁੱਤੀ ਕੁਰਬਾਨੀ ਦੇਣ ਵਾਲੇ, ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 25 ਜੂਨ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ ਜਿਨ੍ਹਾਂ ਦੇ ਭੋਗ 25 ਜੂਨ ਨੂੰ ਸਵੇਰੇ 9.30 ਵਜੇ ਪੈਣਗੇ।ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਤੇ ਢਾਡੀ ਜਥਿਆ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਤੇ ਬੀਰ ਰਸੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਸੰਗਤਾਂ ਨੂੰ ਅਪੀਲ ਹੈ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ-ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Punjab Post Daily Online Newspaper & Print Media