Monday, September 28, 2026

ਅਪੰਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ ਕੈਂਪ 28 ਜੂਨ ਐਤਵਾਰ ਨੂੰ

DC Sukhwinder Singh Pathankot

ਪਠਾਨਕੋਟ, 24 ਜੂਨ (ਪ.ਪ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਅਤੇ ਵੱਖ-ਵੱਖ ਸਵੈ ਸੇਵੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਅਪੰਗ ਵਿਅਕਤੀਆਂ ਦੇ ਅਪੰਗਤਾ ਸਰਟੀਫਿਕੇਟ ਬਣਾਉਣ ਲਈ 28 ਜੂਨ, 2015 ਦਿਨ ਐਤਵਾਰ ਨੂੰ ਸਵੇਰੇ 08:00 ਵਜੇ ਤੋਂ ਬਾਅਦ ਦੁਪਹਿਰ 04:00 ਵਜੇ ਤੱਕ ਕਮਿਊਨਿਟੀ ਹੈਲਥ ਸੈਂਟਰ, ਨਰੋਟ ਜੈਮਲ ਸਿੰਘ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਪਹਿਲਾ ਵੀ ਇਸ ਤਰ੍ਹਾਂ ਦੇ ਕੈਂਪ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਲਗਾਏ ਗਏ ਸਨ ਅਤੇ ਇੱਥੇ ਵੀ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਦੁਬਾਰਾ ਇਹ ਕੈਂਪ ਉਪਰੋਕਤ ਮਿਤੀ ਨੂੰ ਨਰੋਟ ਜੈਮਲ ਸਿੰਘ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅਪੰਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਅਪੰਗਤਾ ਸਰਟੀਫਿਕੇਟ ਬਣਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿੱਚ ਅਪੰਗ ਵਿਅਕਤੀ ਆਪਣੇ ਨਾਲ ਦੋ ਫੋਟੋਆਂ (ਅਪੰਗਤਾ ਦਰਸਾਉਂਦੀ ਹੋਈਆਂ), ਸ਼ਨਾਖਤੀ ਕਾਰਡ ਦੀ ਕਾਪੀ ਅਤੇ ਸਵੈ ਘੋਸ਼ਣਾ ਪੱਤਰ ਲੈ ਕੇ ਆਉਣ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਅਤੇ ਆਸਟਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਦਰਮਿਆਨ ਹੋਇਆ ਸਮਝੌਤਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ …

Leave a Reply