ਅਹਿਮਦਗੜ੍ਹ 25 ਜੂਨ (ਹਰਮਿੰਦਰ ਸਿੰਘ ਭੱਟ) – ਵਿਸ਼ਵ ਪ੍ਰਸਿੱਧ ਧਾਰਮਿਕ ਸੰਪਰਦਾਇ ਨਾਨਕਸਰ ਕਲੇਰਾਂ ਦੇ ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਦੀ ਹਜ਼ੂਰੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਵਾਲੇ ਬਾਬਾ ਜੀ ਦੇ ਨਾਨਕੇ ਨਗਰ ਬੜੂੰਦੀ ਦੇ ਮਹਾਂਪੁਰਸ਼ ਸੱਚਖੰਡ ਵਾਸੀ ਸੰਤ ਬਾਬਾ ਜਗੀਰ ਸਿੰਘ ਜੀ ਦੀ ਪੰਜਵੀਂ ਬਰਸੀ ਨੂੰ ਮੁੱਖ ਰੱਖਦਿਆਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਰਹਿਨੁਮਾਈ ਹੇਠ ਪੰਜ ਰੋਜ਼ਾ ਮਹਾਨ ਜਪ ਤਪ ਸਮਾਗਮ ਤਪ ਅਸਥਾਨ ਬਾਬਾ ਜਗੀਰ ਸਿੰਘ ਠਾਠ ਨਾਨਕਸਰ ਬੜੂੰਦੀ ਵਿਖੇ ਮੌਜੂਦਾ ਮੁੱਖ ਸੇਵਾਦਾਰ ਸੰਤ ਬਾਬਾ ਧੰਨਾ ਸਿੰਘ ਜੀ ਦੀ ਅਗਵਾਈ ਹੇਠ 24 ਜੂਨ ਆਰੰਭ ਹੋਏ ਸਨ ਜਿਨ੍ਹਾਂ ਦੇ ਭੋਗ ਅੱਜ ਪਾਏ ਜਾਣਗੇ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਭੋਗਾਂ ਉਪਰੰਤ ਪ੍ਰਸਿੱਧ ਕੀਰਤਨੀਏ ਜਥਿਆਂ ਦੁਆਰਾ, ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਪੁਰਸ਼ਾਂ, ਤਖ਼ਤ ਸਾਹਿਬਾਨਾਂ ਦੇ ਜਥੇਦਾਰ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰ ਚਰਨਾਂ ਨਾਲ ਜੋੜਨਗੇ। ਇਸ ਮੌਕੇ ਭਾਈ ਗੁਰਮੇਲ ਸਿੰਘ, ਭਾਈ ਅਮਰੀਕ ਸਿੰਘ, ਭਾਈ ਪ੍ਰਭਜੀਤ ਸਿੰਘ, ਕਮਲਜੀਤ ਸਿੰਘ, ਗੁਰਮੇਲ ਸਿੰਘ, ਮੇਜਰ ਸਿੰਘ, ਸੋਨੂੰ ਸਿੰਘ, ਸੇਵਕ ਸਿੰਘ, ਗਗਨਦੀਪ ਸਿੰਘ, ਮੋਹਨ ਸਿੰਘ, ਗੁਰਪ੍ਰੀਤ ਸਿੰਘ ਆਦਿ ਸੇਵਾਦਾਰ ਹਾਜ਼ਰ ਸਨ।
Check Also
ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …
Punjab Post Daily Online Newspaper & Print Media