Tuesday, September 29, 2026

ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਉਪਰਾਲੇ ਸਦਕਾ ਪਿੰਡ ਲੁਹਾਰਾ ਵਿਖੇ ਸ਼ਹੀਦੀ ਸਮਾਗਮ

PPN2506201509

ਅਹਿਮਦਗੜ੍ਹ 25 ਜੂਨ (ਹਰਮਿੰਦਰ ਸਿੰਘ ਭੱਟ) – ਪਿੰਡ ਲੁਹਾਰਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਸ਼ੇਸ਼ ਕਰ ਕੇ ਨੌਜਵਾਨ ਗੁਰਸਿੱਖ ਸਿੰਘਾਂ ਦੇ ਸੱਦੇ ਤੇ ਗੁਰਮਤਿ ਪ੍ਰਚਾਰ ਸੇਵਾ ਦਲ ਠੀਕਰੀਵਾਲ ਵੱਲੋਂ ਜੂਨ 1984 ਦੇ ਸਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਮੌਕੇ ਸੰਗਤਾਂ ਦੇ ਭਾਰੀ ਇਕੱਠ ਨੂੰ ਪੰਥ ਪ੍ਰਸਿੱਧ ਢਾਡੀ ਜਥੇ ਦੇ ਮੁੱਖ ਬੁਲਾਰੇ ਭਾਈ ਨਾਥ ਸਿੰਘ ਹਮੀਦੀ ਨੇ ਗੁਰ ਇਤਿਹਾਸ ਬਾਰੇ ਜਾਣੂੰ ਕਰਵਾਇਆ।ਉਨਾਂ ਕਿਹਾ ਕਿ ਅਜਕੱਲ੍ਹ ਨੌਜਵਾਨ ਵੀਰਾਂ ਨੂੰ ਸਿੱਖ ਸ਼ਹਾਦਤਾਂ ਤੇ ਪੁਰਾਤਨ ਢਾਡੀ ਕਲਾ ਤੋਂ ਜਾਣੂ ਕਰਵਾਉਣ ਦੀ ਅਹਿਮ ਲੋੜ ਹੈ ਤਾਂ ਕਿ ਨੌਜਵਾਨ ਪੀੜੀ ਭੈੜੀਆਂ ਅਲਾਮਤਾਂ ਨੂੰ ਤਿਆਗ ਕੇ ਸਿੱਖੀ ਦੇ ਅਮੀਰ ਵਿਰਸੇ ਤੋਂ ਜਾਣੂ ਹੋ ਸਕੇ। ਉਪਰੰਤ ਸੇਵਾ ਦਲ ਦੇ ਜੁਝਾਰੂ ਸਿੰਘ ਭਾਈ ਅੰਮ੍ਰਿਤਪਾਲ ਸਿੰਘ ਨੇ ਗੁਰਬਾਣੀ ਦੀਆਂ ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਗੁਰੂ ਕੇ ਸਿੰਘ ਬਣਨ ਲਈ ਪ੍ਰੇਰਿਤ ਕੀਤਾ।
ਸਮਾਗਮ ਦੇ ਅੰਤ ਵਿਚ ਸੇਵਾ ਦਲ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੇ ਸ਼ਹੀਦ ਸਿੰਘਾਂ ਦੀਆਂ ਜੀਵਨੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਮੂਰਤੀ ਪੂਜਾ ਤੇ ਹੋਰ ਕਰਮਕਾਂਡ ਦਾ ਖੰਡਨ ਕੀਤਾ ਜਾਵੇ ਅਤੇ ਸਰਵਸ੍ਰੇਸਠ ਅਕਾਲ ਪੁਰਖ ਪ੍ਰਮਾਤਮਾ ਦੇ ਨਾਮ ਸਿਮਰਨ ਨੂੰ ਜਪ ਕੇ ਸਮਾਜ ਦੇ ਸੇਵਾ ਨੂੰ ਪਹਿਲ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮੌਜੁਦਾ ਹਾਲਾਤ ਬੜੇ ਹੀ ਦੁਖਦਾਈ ਹੁੰਦੇ ਜਾ ਰਹੇ ਹਨ ਬੰਦੀ ਕੈਦੀਆਂ ਦੀ ਰਿਹਾਈ ਲਈ ਜੂਝ ਰਹੇ ਬਾਪੂ ਸੂਰਤ ਸਿੰਘ ਦੀਆਂ ਮੰਗਾਂ ਨੂੰ ਸਰਕਾਰਾਂ ਵਲੋਂ ਅਣਗੌਲਿਆ ਜਾ ਰਿਹਾ ਹੈ । ਉਨਾਂ ਹੋਰ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਇਕਜੁੱਟ ਹੋ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਉਨ੍ਹਾਂ ਸਮੂਹ ਦੇਸ਼ਾਂ ਵਿਦੇਸ਼ਾਂ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਣੇ ਪੱਧਰ ‘ਤੇ ਪਹਿਰੇਦਾਰ ਨਿਯੁੱਕਤ ਕਰਨ ਦੀ ਵੀ ਬੇਨਤੀ ਕੀਤੀ।ਗੁਰਦੁਆਰਾ ਕਮੇਟੀ ਅਤੇ ਨੌਜਵਾਨਾਂ ਵੱਲੋਂ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਸਮੂਹ ਜਥੇ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਭਾਈ ਗੁਰਚਰਨ ਸਿੰਘ, ਭਾਈ ਮਨਜੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਖੁਸਪ੍ਰੀਤ ਸਿੰਘ, ਭਾਈ ਲਖਵੀਰ ਸਿੰਘ ਮੰਡੀ ਕਲਾਂ ਅਤੇ ਆਕਾਸ਼ਦੀਪ ਸਿੰਘ ਮਹਿਲ ਖ਼ੁਰਦ ਤੋ ਇਲਾਵਾ ਹੋਰ ਮੁਹਤਬਰ ਸੇਵਾਦਾਰ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply