ਅਹਿਮਦਗੜ੍ਹ, 25 ਜੂਨ (ਹਰਮਿੰਦਰ ਸਿੰਘ ਭੱਟ) – ਕੇਂਦਰ ਅਤੇ ਪੰਜਾਬ ਦੀਆਂ ਸਰਕਾਰਾਂ ਕਿਸਾਨ ਅਤੇ ਮਜਦੂਰ ਵਿਰੋਧੀ ਕੰਮ ਕਰ ਰਹੀਆਂ ਹਨ ਕਿਉਂਕਿ ਇਹ ਸਰਕਾਰਾਂ ਸਰਮਾਏਦਾਰ ਲੋਕਾਂ ਦੇ ਹੱਥਾਂ ਦੀ ਕਠਪੁਤਲੀ ਬਣ ਚੁੱਕੀਆਂ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਤਹਿਸੀਲ ਸਕੱਤਰ ਪ੍ਰਿੰਸੀਪਲ ਜੁਗਿੰਦਰ ਸਿੰਘ ਔਲਖ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।ਉਨ੍ਹਾਂ ਅੱਗੇ ਕਿਹਾ ਕਿ ਕਣਕ ਦਾ ਝਾੜ ਘੱਟ ਜਾਣ ਕਾਰਣ ਕਿਸਾਨ ਆਰਥਿਕ ਮੰਦਹਾਲੀ ਦੇ ਦੌਰ ਵਿਚੋਂ ਲੰਘ ਰਹੇ ਹਨ ਜਦਕਿ ਕੇਂਦਰ ਅਤੇ ਸੂਬਾ ਸਰਕਾਰਾਂ ਕਿਸਾਨਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨੂੰ ਹੋਰ ਪੀਸ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨੇ ਦੇ ਘੱਟੋਂ ਘੱਟ ਸਮਰਥਨ ਮੁੱਲ ਵਿਚ 50 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਵਾਧਾ ਕਿਸਾਨਾਂ ਲਈ ਕੋਝਾ ਮਜਾਕ ਹੈ।ਸ. ਔਲਖ ਨੇ ਅੱਗੇ ਕਿਹਾ ਕਿ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਮੁਤਾਬਿਕ ਤਹਿ ਕੀਤੇ ਜਾਣ।ਉਨ੍ਹਾਂ ਕਿਹਾ ਕਿ ਭਾਜਪਾ ਅਤੇ ਅਕਾਲੀ ਦਲ ਦੀ ਸੋਚ ਹਮੇਸਾ ਗਰੀਬ ਅਤੇ ਕਿਸਾਨ ਵਿਰੋਧੀ ਰਹੀ ਹੈ।ਇਸ ਮੌਕੇ ਕਰਤਾਰ ਸਿੰਘ ਮਹੋਲੀ, ਮਨੋਹਰ ਸਿੰਘ ਕਲਿਆਣ, ਜਸਵਿੰਦਰ ਸਿੰਘ ਮਹੇਰਨਾ, ਬਾਰੇ ਸਾਹ ਧਲੇਰ, ਗੁਰਦੇਵ ਸਿੰਘ ਮਿੱਠੇਵਾਲ, ਕਰਨੈਲ ਸਿੰਘ ਕਲਿਆਣ, ਰੇਸਮ ਸਿੰਘ ਮਿੱਠੇਵਾਲ, ਗੁਲਜਾਰ ਸਿੰਘ ਕਲਿਆਣ ਆਦਿ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media