Wednesday, March 25, 2026

ਹੋਲੀ ਸਿਟੀ ਟਰੱਸਟ ਦੀ ਅਗਵਾਈ ‘ਚ ਪੇਡਾ ਚੇਅਰਮੈਨ ਉਪਕਾਰ ਸੰਧੂ ਦਾ ਸਨਮਾਨ

PPN2506201520ਅੰਮ੍ਰਿਤਸਰ, 25 ਜੂਨ (ਗੁਰਚਰਨ ਸਿੰਘ) – ਸਮਾਜ ਸੇਵੀ ਸੰਸਥਾ ‘ਹੋਲੀ ਸਿਟੀ ਟਰੱਸਟ’ ਵਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਨਵ ਨਿਯੁਕਤ ਚੇਅਰਮੈਨ ਸ:ਉਪਕਾਰ ਸਿੰਘ ਸੰਧੂ ਨੂੰ ਸਨਮਾਨਿਤ ਕਰਨ ਲਈ ਇਕ ਵਿਸ਼ੇਸ਼ ਸਮਾਰੋਹ ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਤੇ ਹੋਲੀ ਸਿਟੀ ਟਰੱਸਟ ਦੇ ਪ੍ਰਧਾਨ ਕੌਂਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਵਿਚ ਹੋਇਆ।ਜਿਸ ਵਿਚ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਮੁੱਖੀ ਇਕੱਤਰ ਹੋਏ।ਇਸ ਮੌਕੇ ਕੌਂਸਲਰ ਮਨਮੋਹਨ ਸਿੰਘ ਟੀਟੂ ਵਲੋਂ ਸ:ਉਪਕਾਰ ਸਿੰਘ ਸੰਧੂ ਨੂੰ ਸਿਰੀ ਸਾਹਿਬ ਤੇ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ:ਟੀਟੂ ਨੇ ਕਿਹਾ ਕਿ ਉਪਕਾਰ ਸਿੰਘ ਸੰਧੂ ਨੇ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਇਕ ਮਿਹਨਤੀ ਤੇ ਜੁਝਾਰੂ ਵਰਕਰ ਵਜੋਂ ਵਿਚਰਦਿਆਂ ਪਾਰਟੀ ਵਿਚ ਸਨਮਾਨਿਤ ਰੁਤਬਾ ਹਾਸਲ ਕੀਤਾ ਉਥੇ ਸ੍ਰੀ ਹਰਿਮੰਦਰ ਸਾਹਿਬ ਦੇ ਇਲਾਕੇ ਦੀਆਂ ਮੁਸ਼ਕਲਾਂ ਪ੍ਰਤੀ ਲੋਕਾਂ ਦੀ ਅਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਅਤੇ ਪਾਰਟੀ ਹਾਈ ਕਮਾਨ ਵਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਵੇਖਦਿਆਂ ‘ਪੇਡਾ’ ਦੀ ਵਿਕਾਰੀ ਚੇਅਰਮੈਨੀ ਨਾਲ ਸਨਮਾਨਿਤ ਕੀਤਾ ਹੈ। ਸ: ਉਪਕਾਰ ਸਿੰਘ ਸੰਧੂ ਨੇ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਦਿਤੇ ਮਾਣ ਸਤਿਕਾਰ ਲਈ ਕੌਂਸਲਰ ਮਨਮੋਹਨ ਸਿੰਘ ਟੀਟੂ ਤੇ ਇਕੱਤਰ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜਿਥੇ ਮਿਹਨਤੀ ਵਰਕਰ ਨੂੰ ਹਮੇਸ਼ਾਂ ਉਸ ਦਾ ਬਣਦਾ ਮਾਣ ਸਤਿਕਾਰ ਦਿਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਦਿਨ ਰਾਤ ਕੰਮ ਕਰਦੇ ਰਹਿਣਗੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਜਥੇ:ਪੂਰਨ ਸਿੰਘ ਮੱਤੇਵਾਲ ਸਕੱਤਰ ਜਨਰਲ ਅਕਾਲੀ ਜਥਾ ਸ਼ਹਿਰੀ, ਕੁਲਦੀਪ ਸਿੰਘ ਪੰਡੋਰੀ ਜਨਰਲ ਸਕੱਤਰ ਮੁਲਾਜ਼ਮ ਫਰੰਟ ਪੰਜਾਬ, ਚੇਅਰਮੈਨ ਹਰਿੰਦਰ ਸਿੰਘ, ਸਤਿੰਦਰਪਾਲ ਸਿੰਘ ਰਾਜੂ ਮੱਤੇਵਾਲ, ਗੁਰਪ੍ਰੀਤ ਸਿੰਘ ਮੱਤੇਵਾਲ, ਰਜਿੰਦਰ ਸਿੰਘ ਬਿੱਟੂ, ਡਾ:ਸੁਰਿੰਦਰ ਸਿੰਘ ਤਾਲਿਬ, ਗੁਰਮਖ ਸਿੰਘ ਖਾਲਸਾ, ਗੁਰਸ਼ਰਨ ਸਿੰਘ ਨਾਮਧਾਰੀ, ਅਵਤਾਰ ਸਿੰਘ ਟੀਟੂ, ਕਪਿਲ ਅਰੋੜਾ, ਅਨਿਲ ਮਨਚੰਦਾ, ਭਾਈ ਅਮਰਜੀਤ ਸਿੰਘ, ਸਵਿੰਦਰ ਸਿੰਘ ਵਸੀਕਾ, ਨਵਜੀਤ ਸਿੰਘ ਲੱਕੀ, ਬਹਾਦਰ ਸਿੰਘ, ਗਿਆਨੀ ਦਵਿੰਦਰ ਸਿੰਘ, ਮਾਨ ਸਿੰਘ, ਐਡਵੋਕੇਟ ਨਰਿੰਦਰ ਸਿੰਘ ਭਾਟੀਆ, ਹਰੀਸ਼ ਪਹਿਲਵਾਨ, ਹੀਰਾ ਲਾਲ, ਸੁਰਿੰਦਰ ਬਤਰਾ, ਟੋਨੀ, ਸਤੀਸ਼ ਕੁਮਾਰ ਤੀਸ਼ਾ ਆਦਿ ਮੋਹਤਬਰ ਆਗੂ ਮੌਜੂਦ ਸਨ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply