
ਅੰਮ੍ਰਿਤਸਰ 11 ਅਪ੍ਰੈਲ (ਜਗਦੀਪ ਸਿੰਘ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਮਹਿਕਦੇ ਵਿਹੜੇ ਵਿਖੇ ਅੱਜ ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਨੇ ਪੰਜਾਬੀ ਸਭਿਆਚਾਰ ਨੂੰ ਪੇਸ਼ ਕਰਦੇ ਰੰਗ ਬਿਰੰਗੇ ਲਿਬਾਸ ਪਹਿਨ ਕੇ ਵਿਸਾਖੀ ਦਾ ਤਿਉਹਾਰ ਮਨਾਉਂਦਿਆਂ ਪੰਜਾਬੀ ਭੋਜਣ ਦਾ ਅਨੰਦ ਮਾਣਿਆ।ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ, ਮੁੱਖ ਅਧਿਆਪਕਾ ਸ਼੍ਰੀਮਤੀ ਰਾਜਦਵਿੰਦਰ ਕੌਰ ਗਿਲ ਅਤੇ ਅਧਿਆਪਕਾਂ ਨੇ ਬੱਚਿਆਂ ਨਾਲ ਵਿਸਾਖੀ ਮਨਾਉਂਦਿਆਂ ਹੋਇਆਂ ਉਨ੍ਹਾਂ ਨੂੰ ਇਸ ਮੇਲੇ ਦਾ ਅਸਲ ਮੰਤਵ ਸਮਝਾਇਆ ਅਤੇ ਪੰਜਾਬੀ ਸਭਿਆਚਾਰ ਨਾਲ ਜੁੜੇ ਰਹਿਣ ਦੀ ਸੇਧ ਦਿੱਤੀ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media