Tuesday, September 29, 2026

ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵਲੋਂ ਗੁਰਮਤਿ ਸਮਾਗਮ 29 ਜੂਨ ਨੂੰ

ਅੰਮ੍ਰਿਤਸਰ, 27 ਜੂਨ (ਗੁਰਚਰਨ ਸਿੰਘ) – ਗਰੀਬ, ਲੋੜਵੰਦ ਅਤੇ ਬੇਸਹਾਰਾ ਰੋਗੀਆਂ ਦੀ ਮਦਦ ਵਿੱਚ ਪਿਛਲੇ 18 ਸਾਲਾਂ ਤੋਂ ਕਾਰਜਸ਼ੀਲ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਸਮੇਂ ਸਮੇਂ ‘ਤੇ ਗੁਰਮਤਿ ਸਮਾਗਮ ਕਰਵਾ ਕੇ ਗੁਰੂ ਸਾਹਿਬ ਦਾ ਓਟ ਆਸਰਾ ਅਤੇ ਸੰਗਤਾਂ ਦੀ ਅਸੀਸ ਲੈਂਦੀ ਰਹਿੰਦੀ ਹੈ।ਇਸ ਵਾਰ 29 ਜੂਨ 2015, ਦਿਨ ਸੋਮਵਾਰ ਨੂੰ ਸ਼ਾਮ 6:30 ਵਜੇ ਤੋਂ 9:00 ਵਜੇ ਤੱਕ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਈਸਟ ਮੋਹਨ ਨਗਰਫ਼ਅਜੀਤ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ।ਭਾਈ ਮਨਜੀਤ ਸਿੰਘ, ਚੇਅਰਮੈਨ ਨੇ ਦਸਿਆ ਕਿ ਇਸ ਸਮਾਗਮ ਵਿਚ ਭਾਈ ਸਤਿਬੀਰ ਸਿੰਘ ਚੌਜੀ, ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾਵਾਚਕ ਲੁਧਿਆਣੇ ਵਾਲੇ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ।
ਦਾਨੀ ਸੱਜਣਾਂ ਵੱਲੋਂ ਆਪਣੇ ਵਪਾਰਿਕ ਅਦਾਰਿਆਂ ਦੇ ਵਿਗਿਆਪਨਾਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਭਾਈ ਘਨ੍ਹਈਆ ਜੀ ਦੀ ਵਿਚਾਰਧਾਰਾ ਨੂੰ ਵੱਡੇ ਪੱਧਰ ਤੇ ਘਰ-ਘਰ ਪਹੁੰਚਾਉਣ ਲਈ ਪਹਿਲੀ ਵਾਰ ਪ੍ਰਕਾਸ਼ਿਤ ਬਹੁਰੰਗੀ ਸੋਵਨੀਅਰ “ਸਫਲ ਸੇਵਾ” ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਵੱਲੋਂ ਰਿਲੀਜ਼ ਕੀਤਾ ਜਾਵੇਗਾ। ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵੇਲੇ ਦੇਸ਼-ਵਿਦੇਸ਼ ਵਿਚ ਬੈਠੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਦੋ ਹਸਪਤਾਲ, ਦੋ ਡਿਸਪੈਂਸਰੀਆਂ, ਮੋਬਾਈਲ ਡਿਸਪੈਂਸਰੀ ਵੈਨ, ਐਂਬੂਲੈਂਸ ਵੈਨ ਅਤੇ ਹੋਰ ਕਈ ਸੇਵਾਵਾਂ ਦੇ ਕੇਂਦਰ ਚਲਾਏ ਜਾ ਰਹੇ ਹਨ।ਸੁਸਾਇਟੀ ਦੇ ਬੁਲਾਰੇ ਦਵਿੰਦਰ ਸਿੰਘ ਨੇ ਸਮੂਹ ਸੰਗਤਾਂ ਨੂੰ ਪਰਿਵਾਰ ਸਮੇਤ ਇਸ ਸਮਾਗਮ ਵਿਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply