Tuesday, September 29, 2026

ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ‘ਤੇ ਵੱਖ-ਵੱਖ ਕਲੱਬਾਂ ਵੱਲੋਂ ਚੁਕਾਈ ਸਹੁੰ

PPN2706201508

PPN2706201509

ਹੁਸ਼ਿਆਰਪੁਰ, 27 ਜੂਨ (ਸਤਵਿੰਦਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵੱਲੋਂ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਸਬੰਧ ਵਿੱਚ ਸਰਕਾਰੀ ਆਈ ਟੀ ਆਈ ਹੁਸ਼ਿਆਰਪੁਰ ਵਿਖੇ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਸ਼ਾ ਨਾ ਕਰਨ ਅਤੇ ਨਾ ਕਰਨ ਦੇਣ ਦੀ ਸਹੁੰ ਚੁਕਾਈ ਗਈ। ਸਹੁੰ ਚੁਕਾਉਣ ਦੀ ਰਸਮ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਨੇ ਨਿਭਾਈ। ਇਸ ਮੌਕੇ ਤੇ ਸ੍ਰੀ ਯੁੱਧ ਚੰਦ, ਸਰਕਾਰੀ ਆਈ ਟੀ ਆਈ ਦਾ ਸਟਾਫ਼ ਅਤੇ ਨੌਜਵਾਨ ਹਾਜ਼ਰ ਸਨ। ਇਸ ਮੌਕੇ ਤੇ ਸ੍ਰੀ ਕੋਹਲੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਤਲਵਾੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਗਵਾਲ, ਯੁਵਕ ਸੇਵਾਵਾਂ ਕਲੱਬ ਉਸਮਾਨ ਸ਼ਹੀਦ, ਨੰਗਲ ਬਿਹਾਲਾ, ਰਣਸੋਤਾ, ਵਿਜੇ ਨਗਰ ਅਤੇ ਯੁਵਕ ਸੇਵਾਵਾਂ ਕਲੱਬ ਮੇਘੋਵਲ ਗਾਂਜਿਆ ਵਿਖੇ ਵੀ ਨਸ਼ਾ ਨਾ ਕਰਨ ਸਬੰਧੀ ਸਹੁੰ ਚੁਕਾਉਣ ਬਾਰੇ ਸਮਾਗਮ ਆਯੋਜਿਤ ਕਰਕੇ ਨੌਜਵਾਨਾਂ ਨੂੰ ਸਹੁੰ ਚੁਕਾਈ ਗਈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply