Wednesday, September 30, 2026

ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਮਨਾਇਆ

PPN2706201510
ਜੰਡਿਆਲਾ ਗੁਰੂ, 27 ਜੂਨ (ਹਰਿੰਦਰ ਪਾਲ ਸਿੰਘ, ਵਰਿੰਦਰ ਸਿੰਘ) – ਸਿੱਖ ਕੋਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਵਸ ਗੁਰਦੁਆਰਾ ਸਿੰਘ ਸਭਾ ਬਾਜ਼ਾਰ ਕਸ਼ਮੀਰੀਆ ਵਿਖੇ ਮਨਾਇਆ ਗਿਆ।ਇਸ ਮੋਕੇ ਆਈ ਹੋਈ ਸੰਗਤ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜੀਵਨੀ ਨਾਲ ਸਬੰਧਤ ਟੈਲੀਫਿਲਮ ਵੀ ਦਿਖਾਈ ਗਈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਦੀਪ ਸਿੰਘ ਵਲੋਂ ਆਈ ਹੋਈ ਸੰਗਤ ਨੂੰ ਸਿੱਖ ਵਿਰਸੇ ਨਾਲ ਜੁੜਨ ਲਈ ਪ੍ਰੇਰਿਆ।ਸਮਾਗਮ ਦੀ ਸਮਾਪਤੀ ਮੋਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।ਇਸ ਸਮੇਂ ਆਈ ਹੋਈ ਸੰਗਤ ਵਿਚ ਹੋਰਨਾ ਤੋਂ ਇਲਾਵਾ ਭਾਈ ਹਰੀ ਸਿੰਘ ਜੀ ਸ਼ਿਮਲਾ ਵਾਲੇ, ਪ੍ਰਭਜੋਤ ਸਿੰਘ, ਪਰਮਦੀਪ ਸਿੰਘ, ਚਰਨਜੀਤ ਸਿੰਘ ਪ੍ਰਧਾਨ ਲੰਗਰ ਕਮੇਟੀ, ਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਨਵਜੋਤ ਸਿੰਘ, ਹਰਸ਼ਪ੍ਰੀਤ ਸਿੰਘ, ਹਰਸਿਮਰਨ ਕੋਰ, ਪ੍ਰਭਜੋਤ ਕੋਰ, ਗੁਰਮੀਤ ਕੋਰ, ਰੁਪਿੰਦਰ ਕੋਰ, ਸੁਰਿੰਦਰ ਕੋਰ ਆਦਿ ਹਾਜ਼ਿਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply