Monday, August 31, 2026

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦਾ ਸਨਮਾਨ

PPN2806201507

ਸੰਦੌੜ, 28 ਜੂਨ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁੱਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਦੀ ਅਗਵਾਈ ਹੇਠ ਜੱਥੇ ਵਲੋਂ ਸਿੱਖੀ ਦੇ ਪ੍ਰਚਾਰ ਅਤੇ ਪਸਾਰ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਨੂੰ ਦੇਖਦੇ ਹੋਏ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰੂ ਘਰ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਵਲੋਂ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ।ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਭਾਈ ਸੁਰਿੰਦਰ ਸਿੰਘ ਵਲੋਂ ਵੱਖ=ਵੱਖ ਪਿੰਡਾਂ ਵਿੱਚ ਦਸਤਾਰ, ਦੁਮਾਲੇ ਬੰਨਣ ਦਾ ਸਿਖਲਾਈ ਕੈਂਪ, ਗੁਰੂ ਕੀ ਫੋਜ ਦੇ ਬਾਣੇ ਵਿਚ ਗੱਤਕੇ ਦੀ ਸਿਖਲਾਈ, ਗੁਰਬਾਣੀ ਕੰਠ ਅਤੇ ਸ਼ਬਦ ਕੀਰਤਨ ਦੀ ਸਿਖਲਾਈ ਉਪਰੰਤ ਮੁਕਾਬਲੇ ਕਰਵਾ ਕੇ ਬੱਚਿਆਂ ਅਤੇ ਨੋਜੁਵਾਨਾਂ ਨੂੰ ਗੁਰਸਿੱਖੀ ਜੀਵਨ ਅਤੇ ਅੰਮ੍ਰਿਤ ਦੀ ਦਾਤ ਦੀ ਅਹਿਮੀਅਤ ਬਾਰੇ ਪ੍ਰੇਰਿਤ ਕਰਨਾ ਸਿੱਖ ਕੌਮ ਦੀ ਚੜ੍ਹਦੀ ਕਲਾ ਨੂੰ ਬਰਕਰਾਰ ਰੱਖਣ ਦਾ ਮਹਾਨ ਕਾਰਜ ਹੈ ।ਉਹਨਾਂ ਕਿਹਾ ਕਿ ਭਾਈ ਸਾਹਿਬ ਵਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਕਰਨਾ ਤੇ ਸ਼ਹੀਦ ਸਿੰਘਾਂ ਦੀਆਂ ਬਰਸੀਆਂ ਮਨਾਉਣ ਦਾ ਉਪਰਾਲਾ ਵੀ ਪੂਰਨ ਗੁਰਸਿੱਖੀ ਜੀਵਨ ਜਿਉਣ ਦਾ ਪ੍ਰਤੀਕ ਹੈ ।ਉਹਨਾਂ ਕਿਹਾ ਕਿ ਇਹੋ ਜਿਹੀਆਂ ਸਖਸੀਅਤਾਂ ਦਾ ਸਨਮਾਨ ਕਰਨਾ ਸਿਖ ਕੌਮ ਦਾ ਮੁੱਢਲਾ ਫਰਜ ਹੈ।ਇਸ ਮੌਕੇ ਭਾਈ ਕੁਲਵੰਤ ਸਿੰਘ ਕਾਂਝਲਾ, ਅੰਮ੍ਰਿਤਪਾਲ ਸਿੰਘ ਜੋਧਪੁਰ, ਸਰਪੰਚ ਨਾਥ ਸਿੰਘ ਹਮੀਦੀ, ਭੀਮ ਸਿੰਘ ਮਾਂਗੇਵਾਲ, ਲਖਵੀਰ ਸਿੰਘ ਮੰਡੀ ਕਲਾਂ, ਸੁਖਵਿੰਦਰ ਸਿੰਘ ਮਾਂਗੇਵਾਲ, ਗੁਰਧਿਆਨ ਸਿੰਘ ਬਰਨਾਲਾ ਅਤੇ ਸਿਮਰਨਜੀਤ ਸਿੰਘ ਬਰਨਾਲਾ ਆਦਿ ਜਥੇ ਦੇ ਸੇਵਾਦਾਰ ਸਿੰਘ ਹਾਜਰ ਸਨ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …

Leave a Reply