
ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਪਿੰਡ ਦੇ ਹੋਨਹਾਰ ਨੋਜਵਾਨ ਸੱਜਨ ਨੇ ਸੈਨਿਕ ਸਕੂਲ ਕਪੂਰਥਲਾ ਵਿੱਚ ਦਾਖਿਲੇ ਲਈ ਹੋਈ ਪਰੀਖਿਆ ਵਿੱਚ ਪੰਜਾਬ ਵਿੱਚ ਦੂਜਾ ਸਥਾਨ ਹਾਸਲ ਕਰ ਪਿੰਡ, ਸ਼ਹਿਰ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੋਸ਼ਨ ਕੀਤਾ ਹੈ ।ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੇਕੇਂਡਰੀ ਸਕੂਲ ਫਾਜਿਲਕਾ ਵਿੱਚ ਨਰਸਰੀ ਤੋਂ ਪੰਜਵੀਂ ਤੱਕ ਸਿੱਖਿਆ ਪ੍ਰਾਪਤ ਕਰਣ ਵਾਲੇ ਸਾਬੁਆਨਾ ਨਿਵਾਸੀ ਸੱਜਨ ਪੁੱਤਰ ਬਬਲੂ ਲਹਦੋਹਿਆ ਨੇ ਸੈਨਿਕ ਸਕੂਲ ਕਪੂਰਥਲਾ ਵਿੱਚ ਪੰਜ ਜਨਵਰੀ 2014 ਨੂੰ ਦਾਖਿਲੇ ਲਈ ਪਰੀਖਿਆ ਦਿੱਤੀ ਸੀ ।ਜਿਸ ਵਿੱਚ ਉਹ ਪੰਜਾਬ ਵਿੱਚ ਦੂੱਜੇ ਸਥਾਨ ਉੱਤੇ ਰਿਹਾ ਹੈ । ਸੱਜਨ ਨੇ ਇਸ ਦਾ ਸੇਹਰਾ ਆਪਣੇ ਮਾਤਾ-ਪਿਤਾ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਰਿਤੂ ਭੂਸਰੀ ਅਤੇ ਹੋਰ ਸਟਾਫ ਮੈਬਰਾਂ ਨੂੰ ਦਿੱਤਾ ਹੈ ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media