Monday, July 20, 2026

3083.46 ਲੱਖ ਖਰਚ ਕੇ ਲਿੰਕ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕੀਤੀ ਜਾ ਰਹੀ ਹੈ- ਅਸ਼ਵਨੀ ਸ਼ਰਮਾ

PPN2906201508

ਪਠਾਨਕੋਟ, 29 ਜੂਨ (ਪ.ਪ) – ਪੰਜਾਬ ਮੰਡੀ ਬੋਰਡ ਪਠਾਨਕੋਟ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 3083.46 ਲੱਖ ਰੁਪਏ ਖਰਚ ਕਰਕੇ ਜ਼ਿਲ੍ਹੇ ਦੀਆਂ 139.40 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦੀ ਮੁਰੰਮਤ ਤੇ ਨਵ-ਉਸਾਰੀ ਕੀਤੀ ਜਾ ਰਹੀ ਹੈ ਅਤੇ ਇਹ ਕੰਮ ਪ੍ਰਗਤੀ ਅਧੀਨ ਹੈ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਵਿਸ਼ੇਸ਼ ਮੁਰੰਮਤ ਲਿੰਕ ਸੜਕਾਂ ਸਾਲ 2013-14 ਕੈਟਾਗਰੀ-ਏ ਸਕੀਮ ਅਧੀਨ 104.83 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ‘ਤੇ 1748.16 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਨਾਬਾਰਡ ਪ੍ਰਾਜੈਕਟ 2013-14 ਕੈਟਾਗਰੀ-ਬੀ ਸਕੀਮ ਅਧੀਨ 21.67 ਕਿਲੋਮੀਟਰ ਲਿੰਕ ਸੜਕਾਂ ‘ਤੇ 608.23 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਵਿਕਾਸ ਕੰਮਾਂ ਅਤੇ 0.45 ਕਿਲੋਮੀਟਰ ਲੰਬੀ ਸੜਕ ‘ਤੇ 132.11 ਲੱਖ ਰੁਪਏ ਅਤੇ ਪ੍ਰਧਾਨ ਮੰਤਰੀ ਗ੍ਰਾਮੀਨ ਸੜਕ ਯੋਜਨਾ ਬਾਰਡਰ ਪੈਕਜ਼ ਫੇਸ-11 ਅਧੀਨ 6.50 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 338.54 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਧਾਨ ਮੰਤਰੀ ਗ੍ਰਾਮੀਨ ਸੜਕ ਯੋਜਨਾ ਬਾਰਡਰ ਪੈਕਜ਼ ਫੇਸ-12 ਅਧੀਨ 5.95 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 256.42 ਲੱਖ ਰੁਪਏ ਖਰਚ ਕਰਕੇ ਸੜਕਾਂ ਦੀ ਨਵ-ਉਸਾਰੀ ਅਤੇ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸਾਰੀਆਂ ਸੜਕਾਂ ਦਾ ਲਗਭਗ 90 ਪ੍ਰਤੀਸ਼ਤ ਕੰਮ ਮੁਕੰਮਲ ਹੋ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਸਾਲ 2013-14 ਅਧੀਨ 108.63 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 1779.35 ਲੱਖ ਰੁਪਏ ਖਰਚ ਕਰਕੇ ਲਿੰਕ ਸੜਕਾਂ ਦੀ ਸਪੈਸ਼ਲ ਰਿਪੇਅਰ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੋਆ ਹਲਕੇ ਵਿੱਚ 7.52 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 147.76 ਲੱਖ ਰੁਪਏ, ਪਠਾਨਕੋਟ ਹਲਕੇ ਦੀਆਂ 10.34 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 153.59 ਲੱਖ ਰੁਪਏ ਅਤੇ ਸੁਜਾਨਪੁਰ ਹਲਕੇ ਦੀਆਂ 90.77 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 1478 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ਼੍ਰੀ ਸ਼ਰਮਾ ਨੇ ਦੱਸਿਆ ਕਿ ਲਿੰਕ ਸੜਕਾਂ ਸਕੀਮ ਨਾਬਾਰਡ ਸਾਲ 2013-14 ਅਧੀਨ 21.67 ਕਿਲੋਮੀਟਰ ਲੰਬੀਆਂ ਸੜਕਾਂ ‘ਤੇ 610.44 ਲੱਖ ਰੁਪਏ ਖਰਚ ਕਰਕੇ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭੋਆ ਹਲਕੇ ਵਿੱਚ 6.91 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ‘ਤੇ 185.19 ਲੱਖ ਰੁਪਏ, ਪਠਾਨਕੋਟ ਹਲਕੇ ਦੀਆਂ 3.17 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ‘ਤੇ 75.23 ਲੱਖ ਰੁਪਏ ਅਤੇ ਸੁਜਾਨਪੁਰ ਹਲਕੇ ਦੀਆਂ 11.59 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ‘ਤੇ 350.02 ਲੱਖ ਰੁਪਏ ਖਰਚ ਕਰਕੇ ਸੜਕਾਂ ਦੀ ਮੁਰੰਮਤ ਤੇ ਨਵ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਸੜਕਾਂ ਦੀ ਮੁਰੰਮਤ ਤੇ ਨਵ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply