ਫਾਜਿਲਕਾ, 11 ਅਪ੍ਰੈਲ (ਵਿਨੀਤ ਅਰੋੜਾ)- ਸਥਾਨਕ ਰਾਧਾ ਸਵਾਮੀ ਕਾਲੋਨੀ ਸਥਿਤ ਗਾਡ ਗਿਫਟੇਡ ਕਿਡਸ ਹੋਮ ਪਲੇ-ਵੇ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਬੱਚਿਆਂ ਨੂੰ ਸਥਾਨਕ ਗੁਰਦੁਆਰਾ ਸ਼੍ਰੀ ਸਿੰਘ ਸਭਾ ਵਿੱਚ ਧਰਮ ਦੇ ਪ੍ਰਤੀ ਸ਼ਰਧਾ ਜਾਗ੍ਰਤ ਕਰਨ ਲਈ ਸਿੱਖਿਅਕ ਟੂਰ ‘ਤੇ ਲੈ ਜਾਇਆ ਗਿਆ । ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਬੰਧਕ ਆਰ ਆਰ ਠਕਰਾਲ ਅਤੇ ਕੋਆਰਡਿਨੇਟਰ ਸੁਖਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਇਸ ਪ੍ਰੋਗਰਾਮ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ। ਬੱਚਿਆਂ ਨੂੰ ਸਿੱਖ ਧਰਮ ਦੇ ਬਾਰੇ ਵਿੱਚ ਜਾਣਕਾਰੀ ਦੇਣ ਲਈ ਇਸ ਤਰਾਂ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਸਿੱਖ ਧਰਮ ਦਾ ਇਤਿਹਾਸ ਸਾਡੇ ਲਈ ਪ੍ਰੇਰਨਾ ਸਰੋਤ ਹੈ । ਸਕੂਲ ਦੀ ਕੋਆਰਡਿਨੇਅਰ ਸੁਖਜੀਤ ਕੌਰ ਨੇ ਦੱਸਿਆ ਕਿ ਸਾਨੂੰ ਗੁਰੂਆਂ ਦੀ ਬਾਣੀ ਨੂੰ ਅਮਲ ਵਿੱਚ ਲਿਆਉਣਾ ਚਾਹੀਦਾ ਹੈ ਤਾਂਕਿ ਸਾਡਾ ਜੀਵਨ ਬਦਲ ਸਕੇ । ਆਪਣੇ ਜੀਵਨ ਵਿੱਚ ਬੁਰਾਈਆਂ ਨੂੰ ਛੱਡ ਕੇ ਚੰਗਿਆਈਆਂ ਨੂੰ ਅਪਣਾਉਣਾ ਚਾਹੀਦਾ ਹੈ । ਬੱਚਿਆਂ ਨੇ ਗੁਰਦੁਆਰਾ ਵਿੱਚ ਮੱਥਾ ਟੇਕਿਆ ਅਤੇ ਗੁਰਦੁਆਰੇ ਦੇ ਹੈਡ ਗ੍ਰੰਥੀ ਭਾਈ ਰਾਜਵਿੰਦਰ ਸਿੰਘ ਅਤੇ ਸੇਵਾਦਾਰ ਸੁਖਵਿੰਦਰ ਸਿੰਘ ਅਤੇ ਬਾਬਾ ਮੁਖਤਿਆਰ ਸਿੰਘ ਤੋਂ ਅਸ਼ੀਰਵਾਦ ਅਤੇ ਪ੍ਰਸਾਦ ਲਿਆ । ਸਕੂਲ ਦੀ ਸਹਾਇਕ ਡਾਇਰੇਕਟਰ ਪੱਲਵੀ ਠਕਰਾਲ ਨੇ ਦੱਸਿਆ ਕਿ ਸਾਰੇ ਪ੍ਰੋਗਰਾਮ ਬੱਚਿਆਂ ਦੇ ਮਾਤਾ-ਪਿਤਾ ਅਤੇ ਅਭਿਭਾਵਕਾਂ ਦੇ ਸਹਿਯੋਗ ਨਾਲ ਸੰਭਵ ਹੁੰਦੇ ਹਨ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਅੰਜੂ ਮੁਟਨੇਜਾ ਅਤੇ ਮੀਨਾ ਵਰਮਾ ਦਾ ਵਿਸ਼ੇਸ਼ ਸਹਿਯੋਗ ਰਿਹਾ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …