
ਨਵੀਂ ਦਿੱਲੀ, 30 ਜੂਨ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰਂਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਯਾਦ ਵਿਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਆਂ ਨੇ ਗੁਰਬਾਣੀ ਕੀਰਤਨੀ ਅਤੇ ਕਵੀਆਂ ਨੇ ਕਵਿਤਾਵਾਂ ਨਾਲ ਮਹਾਰਾਜਾ ਦੇ ਉਸਾਰੂ ਰਾਜ ਬਾਰੇ ਚਾਨਣਾ ਪਾਇਆ। ਕਮੇਟੀ ਦੇ ਮੈਂਬਰ ਮਨਮੋਹਨ ਸਿੰਘ ਨੇ ਮਹਾਰਾਜਾ ਦੇ ਜੀਵਨ ਨੂੰ ਚੜ੍ਹਦੀਕਲਾ ਦਾ ਪ੍ਰਤੀਕ ਦੱਸਦੇ ਹੋਏ ਮਹਾਰਾਜਾ ਦੇ ਬਿਨਾ ਵਿਤਕਰੇ ਦੇ ਸਮੂਹ ਧਰਮਾਂ ਦਾ ਸਤਿਕਾਰ ਕਰਕੇ ਨਿਭਾਏ ਰਾਜ ਧਰਮ ਦਾ ਵੀ ਹਵਾਲਾ ਦਿੱਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media