Saturday, November 7, 2026

ਡਾ. ਪਰਮਜੀਤ ਸਿੰਘ ਢੱਟ ਨੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਅਹੁੱਦਾ ਸੰਭਾਲਿਆ

PPN3006201509

ਹੁਸ਼ਿਆਰਪੁਰ, 30 ਜੂਨ (ਸਤਵਿੰਦਰ ਸਿੰਘ) – ਡਾ. ਪਰਮਜੀਤ ਸਿੰਘ ਢੱਟ ਨੇ ਅੱਜ ਬਤੌਰ ਮੁੱਖ ਖੇਤੀਬਾੜੀ ਅਫਸਰ ਹੁਸ਼ਿਆਰਪੁਰ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜ਼ਿਲ੍ਹਾ ਸਿਖਲਾਈ ਅਫ਼ਸਰ ਜਲੰਧਰ, ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਸੇਵਾਵਾਂ ਨਿਭਾਈਆਂ ਗਈਆਂ ਹਨ। ਅੱਜ ਅਹੁੱਦਾ ਸੰਭਾਲਣ ਸਮੇਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ ਕਿਸੇ ਵੀ ਸਮੇਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਖੇਤੀਬਾੜੀ ਅਫ਼ਸਰ (ਜਨਰਲ), ਡਾ. ਗੁਰਬਖਸ਼ ਸਿੰਘ, ਖੇਤੀਬਾੜੀ ਅਫ਼ਸਰ ਭੂੰਗਾ ਡਾ. ਸਰਵਿੰਦਰ ਸਿੰਘ, ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਖੇਤੀ ਸੂਚਨਾ ਅਫ਼ਸਰ ਡਾ. ਸੁਰਿੰਦਰ ਕੁਮਾਰ, ਖੇਤੀ ਵਿਕਾਸ ਅਫ਼ਸਰ ਡਾ. ਕਿਸ਼ੋਰੀ ਲਾਲ, ਖੇਤੀ ਵਿਕਾਸ ਅਫ਼ਸਰ ਡਾ. ਸੁਖਪਾਲ ਵੀਰ ਸਿੰਘ, ਡਾ. ਹਰਮਨਦੀਪ ਸਿੰਘ, ਡਾ. ਸੰਦੀਪ ਸਿੰਘ ਤੋਂ ਇਲਾਵਾ ਸਹਾਇਕ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਇੰਦਰਜੀਤ ਸਿੰਘ ਹੁੰਦਲ, ਡਾ. ਚਮਨ ਲਾਲ ਵਸ਼ਿਸ਼ਟ ਤੇ ਤਰਸੇਮ ਸਿੰਘ ਹਾਜ਼ਰ ਸਨ।

Check Also

ਰੈਡ ਕਰਾਸ ਸੋਸਾਇਟੀ ਵਲੋਂ ਆਪਦਾ ਪ੍ਰਬੰਧਨ ਲਈ ਦੋ ਰੋਜਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 5 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦਲਵਿੰਦਰਜੀਤ ਸਿੰਘ,ਅੰਮ੍ਰਿਤਸਰ ਦੀ …

Leave a Reply