Friday, September 25, 2026

ਸ਼ੋ੍ਰਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀਆਂ ਨੂੰ ਨਿੱਘੀ ਵਿਦਾਇਗੀ

PPN3006201510 PPN3006201511

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ) – ਅਕਾਊਂਟਸ ਕਲਰਕ ਪੂਰਨ ਸਿੰਘ ਤੇ ਇੰਚਾਰਜ ਪ੍ਰਦਰਸ਼ਨੀ ਤਰਸੇਮ ਸਿੰਘ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮੇਂ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕਿਹਾ ਕਿ ਰਿਟਾਇਰਮੈਂਟ ਦਾ ਸਮਾਂ ਹਰ ਕਿਸੇ ਤੇ ਆਉਂਦਾ ਹੈ, ਪਰ ਆਪਣੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੀਤੀ ਸੇਵਾ ਨਾਲ ਰਿਟਾਇਰ ਹੋਣ ਵਾਲੇ ਅਧਿਕਾਰੀ ਮਾਨ ਸਨਮਾਨ ਨਾਲ ਸੇਵਾ ਮੁਕਤ ਹੁੰਦੇ ਹਨ।ਉਨ੍ਹਾਂ ਕਿਹਾ ਕਿ ਉਕਤ ਦੋਨੋ ਅਧਿਕਾਰੀਆਂ ਨੇ ਆਪਣੇ ਜਿੰਮੇ ਲੱਗੀ ਹਰ ਸੇਵਾ ਬੜੀ ਹੀ ਸੁਹਿਰਦਤਾ ਨਾਲ ਨਿਭਾਈ ਹੈ।ਇਸ ਸਮੇਂ ਸ: ਪ੍ਰਤਾਪ ਸਿੰਘ ਮੈਨੇਜਰ ਨੇ  ਪੂਰਨ ਸਿੰਘ ਅਕਾਊਂਟਸ ਕਲਰਕ ਅਤੇ ਗੁਰਬਚਨ ਸਿੰਘ ਮੀਤ ਸਕੱਤਰ ਤੇ  ਇਕਬਾਲ ਸਿੰਘ ਨੇ  ਤਰਸੇਮ ਸਿੰਘ ਇੰਚਾਰਜ ਪ੍ਰਦਰਸ਼ਨੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ. ਜਤਿੰਦਰ ਸਿੰਘ ਤੇ ਗੁਰਾ ਸਿੰਘ ਵਧੀਕ ਮੈਨੇਜਰ, ਗੁਰਦੀਪ ਸਿੰਘ, ਦਿਲਬਾਰਾ ਸਿੰਘ ਅਕਾਊਂਟੈਂਟ, ਪ੍ਰਗਟ ਸਿੰਘ ਖਜਾਨਚੀ, ਗੁਰਵਿੰਦਰਪਾਲ ਸਿੰਘ ਤੇ ਸੁਖਵਿੰਦਰ ਸਿੰਘ ਚਿੱਤਰਕਾਰ, ਜਸਵਿੰਦਰ ਸਿੰਘ, ਨਵਦੀਪ ਸਿੰਘ, ਅੰਗਰੇਜ਼ ਸਿੰਘ ਤੇ ਜਸਬੀਰ ਸਿੰਘ ਦੇ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਟਾਫ਼ ਮੌਜੂਦ ਸੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply