ਅੰੰਮ੍ਰਿਤਸਰ, 30 ਜੂਨ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੱਲਬਾਤ ਕਰਦਿਆਂ ਦੱਸਿਆ ਕਿ ਬੰਗਲਾ ਦੇਸ਼ ਦੀ ਸਰਕਾਰ ਵੱਲੋਂ ਜੋ ਅਨੰਦ ਮੈਰਿਜ ਐਕਟ ਸਬੰਧੀ ਕਾਨੂੰੰਨ ਨੂੰ ਮਾਨਤਾ ਦਿੱਤੀ ਹੈ, ਬਹੁਤ ਹੀ ਵਧੀਆ ਅਤੇ ਸ਼ਲਾਘਾਯੋਗ ਕੰਮ ਹੈ।ਇਸ ਕਾਰਜ ਲਈ ਸਿੱਖ ਕੌਮ ਉਹਨਾਂ ਦੀ ਸਦਾ ਰਿਣੀ ਰਹੇਗੀ।ਇਸ ਨਾਲ ਸਿੱਖਾਂ ਨੂੰ ਆਪਣੇ ਰੀਤੀ-ਰਿਵਾਜ਼ਾਂ ਅਨੁਸਾਰ ਵਿਆਹ ਕਰਵਾਉਣ ਦੀ ਧਾਰਮਿਕ ਅਜ਼ਾਦੀ ਮਿਲੀ ਹੈ।
ਉਨਾਂ ਕਿਹਾ ਕਿ ਜਿਸ ਤਰ੍ਹਾਂ ਬੰਗਲਾ ਦੇਸ਼ ਦੀ ਸਰਕਾਰ ਵੱਲੋਂ ਅਨੰਦ ਮੈਰਿਜ ਐਕਟ ਨੂੰ ਮਾਨਤਾ ਦਿੱਤੀ ਗਈ, ਇਸੇ ਤਰ੍ਹਾਂ ਭਾਰਤ ਸਰਕਾਰ ਵੀ ਅਨੰਦ ਮੈਰਿਜ ਐਕਟ ਨੂੰ ਪੂਰਨ ਤੌਰ ‘ਤੇ ਮਾਨਤਾ ਦੇ ਦੇਣੀ ਚਾਹੀਦੀ ਹੈ। ਜਿਸ ਨਾਲ ਸਿੱਖ ਆਪਣੀਆਂ ਪ੍ਰੰਪਰਾਵਾਂ ਅਨੁਸਾਰ ਆਪਣੇ ਵਿਆਹ ਸ਼ਾਦੀਆਂ ਕਰ ਸਕਣ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media