Saturday, September 26, 2026

ਸ੍ਰੀ ਅਕਾਲ ਤਖਤ ਸਾਹਿਬ ਦਾ ਸਥਾਪਨਾ ਦਿਵਸ ਅੱਜ ਮਨਾਇਆ ਜਾਵੇਗਾ – ਮੈਨੇਜਰ

akal takht

ਅੰਮ੍ਰਿਤਸਰ, 1 ਜੁਲਾਈ (ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਅੱਜ 2 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ।
ਇਥੋਂ ਜਾਰੀ ਪ੍ਰੈਸ ਨੋਟ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ 8.00 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ, ਕਵੀਸ਼ਰ ਵਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਉਣਗੇ।ਸੰਗਤਾਂ ਨੂੰ ਅਪੀਲ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਧਾਰਮਿਕ ਸਮਾਗਮ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply