Friday, September 25, 2026

ਗਲਤ ਪਾਰਕਿੰਗ ਵਾਲੇ ਵਾਹਣਾਂ ਕਾਰਣ ਲੱਗਦੇ ਨੇ ਜਾਮ – ਪ੍ਰਵੀਨ ਸਹਿਗਲ

Parveen Sehgalਅੰਮ੍ਰਿਤਸਰ, 2 ਜੁਲਾਈ (ਗੁਰਚਰਨ ਸਿੰਘ) ਸ੍ਰੀ ਗੁਰੂ ਰਾਮ ਦਾਸ ਜੀ ਵਲੋਂ ਵਸਾਈ ਗਈ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਹਾਲ ਬਜ਼ਾਰ ਵਿੱਚ ਜਿਲਾ ਪ੍ਰਸਾਸ਼ਨ ਵਲੋਂ ਲਗਾਈ ਗਈ ਪੀਲੀ ਲਾਈਨ ਨੂੰ ਵਾਹਨ ਚਾਲਕਾਂ ਵਲੋਂ ਟਿੱਚ ਸਮਝਿਆ ਜਾਂਦਾ ਹੈ।ਜਿਸ ਨਾਲ ਪ੍ਰਮੁੱਖ ਵਪਾਰਕ ਕੇਂਦਰ ਹਾਲ ਬਜਾਰ ਵਿੱਚ ਲੱਗਦੇ ਜਾਮ ਕਾਰਣ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਇਹਨਾਂ ਸ਼ਬਦਾ ਦਾ ਪ੍ਰਗਟਾਵਾ ਕਰਦਿਆਂ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਸ੍ਰੀ ਪ੍ਰਵੀਨ ਸਹਿਗਲ ਨੇ ਕਿਹਾ ਹੈ ਕਿ ਲੋਕਾਂ ਦੀ ਸਹੂਲਤ ਲਈ ਟਰੈਫਿਕ ਪੁਲਿਸ ਵਲੋਂ ਕਈ ਥਾਵਾਂ ‘ਤੇ ਵਾਹਣ ਚਾਲਕਾਂ ਨੂੰ ਸੂਚਿਤ ਕਰਦੇ ਬੋਰਡ ਲਗਾਏ ਗਏ ਹਨ, ਕਿ ਗਲਤ ਪਾਰਕਿੰਗ ਕਰਨ ਵਾਲਿਆਂ ਨੂੰ 300 ਰੁਪਏ ਜੁਰਮਾਨਾ ਕੀਤਾ ਜਾਵੇਗਾ, ਪ੍ਰੰਤੂ ਇਸ ਚਿਤਾਵਨੀ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਵਲੋਂ ਵਾਹਣਾਂ ਨੂੰ ਪੀਲੀ ਲਾਈਨ ਦੇ ਬਾਹਰ ਲਗਾਇਆ ਜਾਂਦਾ ਹੈ।ਜਿਸ ਨਾਲ ਲੱਗੇ ਜਾਮ ਕਰਕੇ ਵਾਹਣਾ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗ ਜਾਂਦੀਆਂ ਹਨ ਅਤੇ ਪੈਦਲ ਚੱਲ ਵਾਲਿਆਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।ਪ੍ਰਵੀਨ ਸਹਿਗਲ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਹੈ ਕਿ ਟਰੈਫਿਕ ਨੂੰ ਸਚਿਾਰੂ ਢੰਗ ਨਾਲ ਚਲਾਉਣ ਲਈ ਉਹ ਟਰੈਫਿਕ ਵਿੱਭਾਗ ਅਤੇ ਪ੍ਰਸਾਸ਼ਨ ਨੂੰ ਸਹਿਯੌਗ ਦੇਣ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply