ਬਠਿੰਡਾ, 3 ਜੁਲਾਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਗਰ ਨਿਗਮ ਬਠਿੰਡਾ ਦੇ ਇਲਾਕੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਆੳਣੁ ਵਾਲੇ ਪਰਿਵਾਰਾਂ ਲਈ ਪੰਜਾਬ ਸਟੇਟ ਅਰਬਨ ਲਾਇਵਲੀ ਹੂਡ ਮਿਸ਼ਨ ਦੀ ਸਕੀਮ ਸਵੈ ਰੋਜ਼ਗਾਰ ਤਹਿਤ ਕੋਈ ਵੀ ਵਪਾਰ ਸ਼ੁਰੂ ਕਰਨ ਲਈ ਬੈਂਕ ਕਰਜ਼ੇ ਲੈ ਕੇ ਕੰਮ ਸੁਰੂ ਕੀਤਾ ਜਾ ਸਕਦਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਕਮਿਸ਼ਨਰ ਨਗਰ ਨਿਗਮ ਬਠਿੰਡਾ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀ.ਪੀ.ਐਲ. ਕਾਰਡ ਧਾਰਕ ਪਰਿਵਾਰਾਂ ਨੂੰ ਇਸ ਪ੍ਰੋਜੈਕਟ ਦੇ ਤਹਿਤ ਆਪਣਾ ਕੰਮ ਸ਼ੁਰੂ ਕਰਨ ਲਈ ਇਕ ਵਿਅਕਤੀ 2 ਲੱਖ ਰੁਪਏ ਦਾ ਕਰਜ਼ਾ ਲੈ ਸਕਦਾ ਹੈ ਇਸੇ ਤਰ੍ਹਾਂ ਮੰਡਲੀ ਬਣਾਕੇ ਕੰਮ ਕਰਨ ਲਈ 10 ਲੱਖ ਰੁਪਏ ਤੱਕ ਦਾ ਕਰਜ਼ਾ ਲਿਆ ਜਾ ਸਕਦਾ ਹੈ। ਉਨਾਂ੍ਹ ਦੱਸਿਆ ਕਿ ਇਸ ਸਬੰਧੀ ਦਰਖਾਸਤ ਨਗਰ ਨਿਗਮ ਬਠਿੰਡਾ ਦੇ ਦਫ਼ਤਰ ਵਿਖੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ ਕਰਜ਼ੇ ਉਪਰ ਔਰਤਾਂ ਲਈ ਵਿਆਜ ਦੀ ਦਰ ਸਿਰਫ਼ 4 ਫੀਸਦੀ ਹੈ ਜਦਕਿ ਪੁਰਸ਼ਾਂ ਲਈ ਵਿਆਜ ਦਰ 7 ਫੀਸਦੀ ਹੈ । ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੈਦਰਾਬਾਦ ਤੇ ਲੋਕ ਇਸ ਸਕੀਮ ਦਾ ਪੂਰਾ ਲਾਭ ਲੈ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਇਸ ਦਾ ਲਾਭ ਲੈਂਦਿਆ ਆਪਣਾ ਭਵਿੱਖ ਸਵਾਰ ਸਕਦੇ ਹਨ। ਉਨਾਂ੍ਹ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਨਗਰ ਨਿਗਮ ਦੇ ਸੁਪਰਡੈਂਟ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media