Friday, September 25, 2026

ਡਿਪਟੀ ਕਮਿਸ਼ਨਰ ਨੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਵੰਡੇ ਚੈੱਕ

ਬਠਿੰਡਾ, 3 ਜੁਲਾਈ (ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਬਠਿੰਡਾ-ਕਮ-ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਵਰਿੰਦਰ ਸ਼ਰਮਾ,ਬਠਿੰਡਾ ਨੇ ਲੋੜਵੰਦ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ ਮਾਲੀ ਸਹਾਇਤਾ ਦੇ ਚੈੱਕ ਵੰਡੇ। ਇਸ ਮੌਕੇ ਉਹਨਾਂ ਇਕੱਤਰ ਹੋਏ ਸਾਬਕਾ ਸੈਨਿਕਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਹਨਾਂ ਕਿਹਾ ਕਿ ਜ਼ਿਲ੍ਹਾਂ ਪ੍ਰਸ਼ਾਸਨ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇ। ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਬਠਿੰਡਾ ਨੇ ਦੱਸਿਆ ਕਿ ਸਾਲ 2014-15 ਦੌਰਾਨ ਫਲੈਗ ਡੇ ਫੰਡ ਵਿੱਚੋਂ 25 ਲੋੜਵੰਦ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਡਿਪਟੀ ਕਮਿਸ਼ਨਰ ਦੁਆਰਾ ਮਾਲੀ ਸਹਾਇਤਾ ਦਿੱਤੀ ਗਈ ਸੀ। ਇਸ ਵਿੱਤੀ ਸਾਲ ਵਿੱਚ ਹੁਣ ਤੱਕ 76,000 ਰੁਪਏ ਲੋੜਵੰਦ ਸਾਬਕਾ ਸੈਨਿਕਾਂ ਨੂੰ ਝੰਡਾ ਦਿਵਸ ਫੰਡ ਵਿੱਚੋਂ ਮਾਲੀ ਸਹਾਇਤਾ ਵਜੋਂ ਪ੍ਰਦਾਨ ਕੀਤੇ ਜਾ ਚੁੱਕੇ ਹਨ। ਕਮਾਂਡਰ ਬਲਜਿੰਦਰ ਵਿਰਕ ਨੇ ਇਕੱਤਰ ਹੋਏ ਸਾਬਕਾ ਸੈਨਿਕਾਂ ਅਤੇ ਉਹਨਾਂ ਦੇ ਆਸ਼ਰਿਤਾਂ ਨੂੰ ਰੱਖਿਆ ਸੇਵਾਵਾਂ ਭਲਾਈ ਦਫਤਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply