Friday, September 25, 2026

ਪੂਰਨਮਾਸੀ ਦਿਹਾੜੇ ਤੇ ਗੁਰਦੁਆਰਾ ਸਿੰਘ ਸਭਾ ਬਿਸਨਗੜ੍ਹ ਵਿਖੇ ਧਾਰਮਿਕ ਸਮਾਗਮ ਆਯੋਜਿਤ

PPN0307201506

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਨੇੜਲੇ ਪਿੰਡ ਬਿਸਨਗੜ੍ਹ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਕਮੇਟੀ ਮੈਂਬਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰੇਕ ਮਹੀਨੇ ਦੀ ਤਰਾਂ ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗਾਂ ਉਪਰੰਤ ਧਾਰਮਿਕ ਸਮਾਗਮ ਆਯੋਜਿਤ ਕਰਵਾਇਆ ਗਿਆ।ਉਪਰੰਤ ਸਿੱਖ ਪ੍ਰਚਾਰਕਾਂ ਵਿਚੋਂ ਸਭ ਤੋਂ ਛੋਟੀ ਉਮਰ ਦੇ ਸਿਰਮੌਰ ਪ੍ਰਚਾਰਕ ਭਾਈ ਅਰਸ਼ਨੂਰ ਸਿੰਘ ਜੱਸੋਵਾਲ ਵਾਲੇ ਸੰਪਰਦਾਇ ਰਾੜਾ ਸਾਹਿਬ ਵਾਲਿਆਂ ਵੱਲੋਂ ਗੁਰਬਾਣੀ ਕਥਾ ਕੀਰਤਨ ਰਾਹੀ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਦਿਆਂ ਕਿਹਾ ਕਿ ਸਿੱਖ ਕੌਮ ਦੇ ਪਹਿਲੇ ਗੁਰੂ ਨਾਨਕ ਸਾਹਿਬ ਜੀ ਦੀਆਂ ਵਿਚਾਰਾਂ ਨੂੰ ਆਪਣੇ ਜੀਵਨ ਉੱਤੇ ਧਾਰ ਕਿ ਕੁਦਰਤ ਦੁਆਰਾ ਰਚੀ ਸ੍ਰਿਸ਼ਟੀ ਦਾ ਪ੍ਰੇਮ ਪੂਰਵਕ ਸਤਿਕਾਰ ਕੀਤਾ ਜਾਵੇ।ਉਨ੍ਹਾਂ ਸਮੂਹ ਮਾਨਵਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਆ ਖੰਡੇ ਵਾਟੇ ਦਾ ਅੰਮ੍ਰਿਤ ਛੱਕ ਕੇ ਦੁਨਿਆਵੀ ਨਸ਼ਿਆਂ ਨੂੰ ਤਿਆਗ ਕੇ ਆਪਣੇ ਜੀਵਨ ਨੂੰ ਨਾਮ ਸਿਮਰਨ ਦੁਆਰਾ ਸਫਲਾ ਕੀਤਾ ਜਾਵੇ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਹੈੱਡ ਗ੍ਰੰਥੀ ਬਾਬਾ ਅਵਤਾਰ ਸਿੰਘ, ਕਮੇਟੀ ਦੇ ਪ੍ਰਧਾਨ ਬਾਬਾ ਚਮਕੌਰ ਸਿੰਘ, ਸੂਬੇਦਾਰ ਨਿਰਮਲ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ, ਰਣਧੀਰ ਸਿੰਘ ਤੋ ਇਲਾਵਾ ਸੇਵਾਦਾਰਾਂ ਨੇ ਸੇਵਾ ਨਿਭਾਈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply