Saturday, July 25, 2026

ਗੁਰਮਤਿ ਪ੍ਰਚਾਰ ਸੇਵਾ ਲਹਿਰ ਨੇ ਸ਼ਹੀਦ ਭਾਈ ਅਵਤਾਰ ਸਿੰਘ ਦੇ ਭਰਾ ਦੀ ਅੰਤਿਮ ਅਰਦਾਸ ਲਈ ਕੀਤੀ ਮਾਲੀ ਮਦਦ

PPN0307201509

ਸੰਦੌੜ, 3 ਜੂਲਾਈ (ਹਰਮਿੰਦਰ ਸਿੰਘ) – ਗੁਰਮਤਿ ਪ੍ਰਚਾਰ ਸੇਵਾ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਵੱਲੋਂ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਦੀ ਸੇਵਾ ਦੀ ਭਾਵਨਾ ਦੀ ਲਹਿਰ ਤਹਿਤ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦੇ ਭਰਾ ਭਾਈ ਬਲਕਾਰ ਸਿੰਘ ਜੋ ਕਿ ਗ਼ਰੀਬੀ ਨਾਲ ਟਾਕਰਾ ਕਰਦੇ ਹੋਏ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਲਈ ਪਰਿਵਾਰ ਦੀ ਮਾਲੀ ਮਦਦ ਕੀਤੀ ਗਈ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਚਾਰ ਲਹਿਰ ਦੇ ਮੁਖੀ ਭਾਈ ਸੁਰਿੰਦਰ ਸਿੰਘ ਠੀਕਰੀਵਾਲ ਨੇ ਕਿਹਾ ਕਿ ਭਾਈ ਸਾਹਿਬ ਜੀ ਦਾ ਪਰਿਵਾਰ ਉਨ੍ਹਾਂ ਦੀ ਅੰਤਿਮ ਅਰਦਾਸ ਲਈ ਵੀ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਰਸਮਾਂ ਨੂੰ ਪੂਰਨ ਕਰਨ ਵਿਚ ਅਸਮਰਥ ਸੀ, ਜਦੋਂ ਇਹ ਦੁੱਖਾਂ ਭਰੀ ਗੱਲ ਉਨਾਂ ਦੇ ਜਥੇ ਦੇ ਮੈਂਬਰਾਂ ਕੋਲ ਪਹੁੰਚੀ ਤਾਂ ਜਥੇ ਅਤੇ ਸਹਿਯੋਗੀ ਸੱਜਣਾਂ ਦੀ ਮਦਦ ਨਾਲ ਪਰਿਵਾਰ ਨੂੰ ਭੋਗ ਤੋ ਪਹਿਲਾਂ ਸਾਰੇ ਪ੍ਰਬੰਧਾਂ ਨੂੰ ਨਿਭਾਉਣ ਲਈ ਵਚਨ ਦਿੰਦੇ ਹੋਏ ਆਰਥਿਕ ਮਦਦ ਕੀਤੀ।ਇਸ ਮੌਕੇ ਉਨ੍ਹਾਂ ਨਾਲ ਸਰਪੰਚ ਨਾਥ ਸਿੰਘ ਹਮੀਦੀ, ਕੁਲਵੰਤ ਸਿੰਘ ਕਾਂਝਲਾ, ਲਖਵੀਰ ਸਿੰਘ ਮੰਡੀ ਕਲਾਂ, ਜਸਵੀਰ ਸਿੰਘ ਸੰਘੇੜਾ, ਜਸਵਿੰਦਰ ਸਿੰਘ ਸੰਘੇੜਾ, ਸੁਖਵਿੰਦਰ ਸਿੰਘ ਮਾਂਗੇਵਾਲ, ਭੀਮ ਸਿੰਘ ਸਦੋਵਾਲ, ਗੁਰਪ੍ਰੀਤ ਸਿੰਘ ਜਾਗੋਵਾਲ, ਅੰਮ੍ਰਿਤਪਾਲ ਸਿੰਘ ਜੋਧਪੁਰ, ਆਕਾਸ਼ਦੀਪ ਸਿੰਘ ਮਹਿਲ ਖ਼ੁਰਦ ਤੋ ਇਲਾਵਾ ਜਥੇ ਦੇ ਹੋਰ ਸੇਵਾਦਾਰ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply