Friday, March 20, 2026

ਪਖਾਨੇ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਅਧਿਕਾਰੀਆਂ ਤੇ ਸਰਪੰਚਾਂ-ਪੰਚਾਂ ਦੀ ਵਿਸ਼ੇਸ਼ ਮੀਟਿੰਗ

PPN0307201515

ਪਠਾਨਕੋਟ, 3 ਜੁਲਾਈ (ਪ.ਪ) – ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਅਤੇ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ ਘਰਾਂ ਵਿੱਚ ਪਖਾਨੇ ਬਣਾਉਣ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ ਵੱਖ ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਰਪੰਚਾਂ-ਪੰਚਾਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਪ੍ਰਿਤੀ ਯਾਦਵ ਆਈ.ਏ.ਐਸ. ਸਹਾਇਕ ਕਮਿਸ਼ਨਰ ਸਿਖਲਾਈ ਅਧੀਨ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਪ੍ਰਵਨੀ ਕੁਮਾਰ ਕਾਰਜਕਾਰੀ ਇੰਜੀਨੀਅਰ, ਸੁਖਦੇਵ ਰਾਜ ਬੀ.ਡੀ.ਪੀ.ਓ., ਅਨਿਲ ਖੁਰਾਨਾ ਐਸ.ਡੀ.ਓ., ਜਗਜੀਤ ਸਿੰਘ ਐਸ.ਡੀ.ਓ. ਅਤੇ ਵੱਖ ਵੱਖ ਪਿੰਡਾਂ ਦੇ ਸਰਪੰਚ-ਪੰਚ ਹਾਜ਼ਰ ਸਨ।
ਸ਼੍ਰੀ ਪ੍ਰਵੀਨ ਕੁਮਾਰ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਪਠਾਨਕੋਟ ਨੇ ਮੀਟਿੰਗ ਵਿੱਚ ਦੱਸਿਆ ਕਿ ਸਵੱਛ ਭਾਰਤ (ਗ੍ਰਾਮੀਣ) ਮਿਸ਼ਨ ਅਧੀਨ ਪਹਿਲੇ ਪੜ੍ਹਾਅ ਦੌਰਾਨ ਜ਼ਿਲ੍ਹਾ ਪਠਾਨਕੋਟ ਦੇ 60 ਪਿੰਡਾਂ ਵਿੱਚ ਖੁੱਲ੍ਹੇ ਵਿੱਚ ਜੰਗਲ ਪਾਣੀ ਜਾਣ ਦੀ ਪ੍ਰਵਿਰਤੀ ਨੂੰ ਖਤਮ ਕਰਨ ਲਈ 2 ਅਕਤੂਬਰ, 2015 ਤੱਕ ਪਖਾਨੇ ਬਣਾਏ ਜਾਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਪਿੰਡਾਂ ਵਿੱਚ ਕੁੱਲ 5950 ਘਰ ਹਨ। ਜਿਨ੍ਹਾਂ ਵਿੱਚੋਂ 3118 ਘਰਾਂ ਵਿੱਚ ਪਖਾਨੇ ਨਹੀਂ ਹਨ। ਉਨ੍ਹਾਂ ਦੱਸਿਆ ਕਿ ਜਿਹਨਾਂ ਘਰਾਂ ਵਿੱਚ ਪਖਾਨੇ ਨਹੀਂ ਹਨ, ਉਨ੍ਹਾਂ ਘਰਾਂ ਵਿੱਚ 1271 ਲਾਭਪਾਤਰੀ ਆਪ ਖੁਦ ਪਖਾਨੇ ਬਣਾਉਣਗੇ ਅਤੇ ਬਾਕੀ 1847 ਲਾਭਪਾਤਰੀ ਜੋ ਬੀ.ਪੀ.ਐਲ., ਅਨੁਸੂਚਿਤ ਜਾਤੀ, ਅਨੁਸੂਚਿਤ ਜਨ ਜਾਤੀ, ਵਿਧਵਾ, ਅੰਗਹੀਨ ਅਤੇ ਭੂਮੀਹੀਨਾਂ ਨਾਲ ਸਬੰਧਤ ਹਨ, ਨੂੰ ਘਰਾਂ ਵਿੱਚ ਪਖਾਨੇ ਬਣਾਉਣ ਲਈ 15000 ਰੁਪਏ ਦੀ ਸਹਾਇਤਾ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply