ਸ਼ੋ੍ਮਣੀ ਕਮੇਟੀ ਵਲੋਂ ਵਫ਼ਦ ਨੂੰ ਹਰ ਤਰ੍ਹਾਂ ਨਾਲ ਸਹਿਯੋਗ ਦਿ’ਤਾ ਜਾਵੇਗਾੁ ਅਵਤਾਰ ਸਿੰਘ
ਅੰਮ੍ਰਿਤਸਰ, 5 ਜੁਲਾਈ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਣ ਆਈ ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ ਅਤੇ ਉਨ੍ਹਾਂ ਨਾਲ ਵੱਖੁਵੱਖ ਸਕੂਲਾਂ ਤੋਂ ਆਏ ਅਧਿਆਪਕਾਂ ਨੂੰ ਜੀਅ ਆਇਆਂ ਕਿਹਾ। ਡਾ: ਵਾਈ ਜਾਨਸਨ ਅਤੇ ਉਨ੍ਹਾਂ ਨਾਲ ਆਏ ਅਧਿਆਪਕਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਮੁੱਖ ਸੂਚਨਾ ਅਧਿਕਾਰੀ ਸ: ਗੁਰਬਚਨ ਸਿੰਘ ਤੋਂ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ। ਜਥੇਦਾਰ ਅਵਤਾਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਸੈਂਟਰ ਦੇ ਡਾ: ਬਲਵੰਤ ਸਿੰਘ ਢਿੱਲੋਂ, ਡਾ: ਜੀ ਐਸ ਕੰਗ ਅਤੇ ਉਨ੍ਹਾਂ ਨਾਲ ਆਏ ਵਫ਼ਦ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਮਰੀਕਾ ਤੋਂ ਆਏ ਵਫ਼ਦ ਨੂੰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੋਕਾਂ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸ ਨੂੰ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਦੇ ਨਾ ਨਾਲ ਜਾਣਿਆਂ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸੰਸਥਾ ਹਮੇਸ਼ਾਂ ਸਿੱਖੀ ਦੇ ਪ੍ਰਚਾਰੁਪ੍ਰਸਾਰ ਲਈ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਡਾ: ਵਾਈ ਜਾਨਸਨ ਤੇ ਡਾ: ਰਾਣੀ ਚੌਧਰੀ ਵੱਲੋਂ ਅਮਰੀਕਾ ਤੋਂ ਸਿੱਖ ਧਰਮ, ਸਿੱਖ ਇਤਿਹਾਸ, ਸਿੱਖ ਵਿਰਸਾ, ਸਿੱਖ ਸਭਿਆਚਾਰ ਤੇ ਪੰਜਾਬੀ ਸਿੱਖਣ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖੁਵੱਖ ਸਕਾਲਰਾਂ ਤੇ ਪ੍ਰੋਫੈਸਰ ਵਰਗ ਨੂੰ ਲਿਆਉਣਾ ਬਹੁਤ ਹੀ ਸ਼ਲਾਘਾ ਯੋਗ ਉਪਰਾਲਾ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਆਏ ਸਕਾਲਰ ਅਤੇ ਪ੍ਰੌਫੈਸਰ ਇਸ ਨਾਲ ਵਿਦੇਸ਼ਾਂ ਵਿੱਚ ਸਿੱਖ ਕੌਣ ਹਨ, ਸਿੱਖਾਂ ਦੀ ਹੋਂਦ, ਸਿੱਖਾਂ ਦੀ ਪਹਿਚਾਣ, ਸਿੱਖ ਧਰਮ ਦਾ ਇਤਿਹਾਸ, ਸਿੱਖਾਂ ਦੀਆਂ ਮਜ਼ਲੂਮਾ ਦੀ ਰੱਖਿਆ ਲਈ ਕੀਤੀਆਂ ਕੁਰਬਾਨੀਆਂ ਅਤੇ ਮਾਂ ਬੋਲੀ ਪੰਜਾਬੀ ਬਾਰੇ ਵਿਲੱਖਣ ਜਾਣਕਾਰੀ ਹਾਸਲ ਕਰਕੇ ਓਥੋਂ ਦੇ ਸਕੂਲਾਂ ਵਿੱਚ ਸਿੱਖਾਂ ਬਾਰੇ ਭਰਪੂਰ ਜਾਣਕਾਰੀ ਦੇਣਗੇ।ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚੋਂ ਵਫਦ ਇਸੇ ਤਰ੍ਹਾਂ ਆਉਂਦੇ ਜਾਂਦੇ ਰਹਿਣੇ ਚਾਹੀਦੇ ਹਨ ਤੇ ਇਸ ਤਰ੍ਹਾਂ ਦੇ ਹਰ ਆਉਣ ਵਾਲੇ ਵਫ਼ਦ ਦੀ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ਾਂ ਵਿੱਚ ਰਹਿੰਦੇ ਬਾਸ਼ਿੰਦਿਆਂ ਨੂੰ ਸਿੱਖਾਂ ਦੀ ਪਹਿਚਾਣ ਬਾਰੇ ਪਤਾ ਲੱਗੇਗਾ ਤੇ ਵਿਦੇਸ਼ਾਂ ਵਿੱਚ ਹੁੰਦੇ ਸਿੱਖਾਂ ਤੇ ਹਮਲਿਆਂ ਨੂੰ ਠੱਲ੍ਹ ਪਵੇਗੀ।ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਭਾਈਚਾਰਕ ਸਾਂਝ ਦਾ ਉਪਦੇਸ਼ ਦੇਂਦੇ ਹੋਏ ਸਿੱਖ ਗੁਰਧਾਮਾਂ ਦੇ ਦਰਵਾਜ਼ੇ ਹਰ ਧਰਮ ਲਈ ਬਿਨਾ ਜਾਤੁਪਾਤ ਲਈ ਬਿਨਾ ਕਿਸੇ ਭੇਦ ਭਾਵ ਦੇ ਖੁਲ੍ਹੇ ਰੱਖੇ ਹਨ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਚਾਰ ਉਦਾਸੀਆਂ ਕੀਤੀਆਂ ਤੇ ਸਾਰੀ ਦੁਨੀਆਂ ਵਿੱਚ ਸਰਬੱਤ ਦੇ ਭਲੇ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿੱਥੇ ਆਪਣੇ ਦੇਸ਼ ਭਾਰਤ ਲਈ ਤਰੱਕੀ, ਖੁਸ਼ਹਾਲੀ ਅਤੇ ਦੇਸ਼ ਦੀ ਰੱਖਿਆ ਖਾਤਿਰ ਕੁਰਬਾਨੀਆਂ ਦਿੱਤੀਆਂ ਓਥੇ ਵਿਦੇਸ਼ਾਂ ਦੀ ਤਰੱਕੀ, ਖੁਸ਼ਹਾਲੀ ਅਤੇ ਅਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾਇਆ।
ਪੱਤਰਕਾਰਾਂ ਦੇ ਸਵਾਲ ਦਾ ਜੁਆਬ ਦੇਂਦਿਆਂ ਉਨ੍ਹਾਂ ਕਿਹਾ ਕਿ ਅਗਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ਼ ਬੋਰਡ ਉਨ੍ਹਾਂ ਨੂੰ ਓਥੋਂ ਦੇ ਗੁਰਧਾਮਾਂ ਦੀ ਸੇਵਾ ਦੇਂਦਾ ਹੈ ਤਾਂ ਉਹ ਖੁਸ਼ੀੁਖੁਸ਼ੀ ਕਰਨਗੇ।ਇਸ ਮੌਕੇ ਉਨ੍ਹਾਂ ਡਾ: ਬਲਵੰਤ ਸਿੰਘ ਢਿੱਲੋਂ, ਡਾ: ਜੀ ਐਸ ਕੰਗ, ਡਾ: ਵਾਈ ਜਾਨਸਨ, ਡਾ: ਰਾਣੀ ਚੌਧਰੀ ਅਤੇ ਉਨ੍ਹਾਂ ਨਾਲ ਆਏ ਵਫ਼ਦ ਦਾ ਧਾਰਮਿਕ ਪੁਸਤਕਾਂ ਦੇ ਸੈਟ ਅਤੇ ਸਿਰੋਪਾਓ ਦੇ ਕੇ ਧੰਨਵਾਦ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾ: ਵਾਈ ਜਾਨਸਨ ਅਤੇ ਡਾ: ਰਾਣੀ ਚੌਧਰੀ ਨੇ ਕਿਹਾ ਕਿ ਫੁੱਲ ਬਰਾਈਟ ਐਜੂਕੇਸ਼ਨਲ ਫਾਊਂਡੇਸ਼ਨ ਦੇ ਸਹਿਯੋਗ ਸਦਕਾ ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਤੋਂ ਮੇਰੇ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਤੋਂ ਪੰਜਾਬੀ ਸਿੱਖਣ, ਸਿੱਖ ਇਤਹਾਸ, ਸਿੱਖ ਵਿਰਸਾ ਤੇ ਸਿੱਖ ਸਭਿਆਚਾਰ ਦੀ ਜਾਣਕਾਰੀ ਲੈਣ ਲਈ ਵਫ਼ਦ ਆਏ ਹਨ।ਉਸ ਤੋਂ ਪਹਿਲਾਂ ਅਸੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਿਕ ਹੋ ਕੇ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੀ ਆਸ਼ੀਰਵਾਦ ਲੈਣ ਲਈ ਆਏ ਹਾਂ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਵੱਖੁਵੱਖ ਸਕੂਲਾਂ ਕਾਲਜਾਂ ਤੋਂ ਆਏ ਇਹ ਅਧਿਆਪਕ ਇਥੋਂ ਪੰਜਾਬੀ ਸਿੱਖ ਕੇ ਅਤੇ ਸਿੱਖ ਧਰਮ ਬਾਰੇ ਹੋਰ ਜਾਣਕਾਰੀ ਇਕੱਤਰ ਕਰਕੇ ਸਕੂਲਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦੇਣਗੇ।ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ, ਡਾ: ਰੂਪ ਸਿੰਘ ਅਤੇ ਸz: ਮਨਜੀਤ ਸਿੰਘ ਸਕੱਤਰ ਵੱਲੋਂ ਕੀਤੇ ਵਿਸ਼ੇਸ਼ ਸਨਮਾਨ ਲਈ ਸਮੁੱਚੀ ਸ਼ੋ੍ਰਮਣੀ ਕਮੇਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ: ਬਲਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਾਰਾ ਕੰਮ ਨੇਪਰੇ ਚਾੜ੍ਹਨ ਵਿੱਚ ਡਾ: ਵਾਈ ਜਾਨਸਨ ਦੇ ਇਲਾਵਾ ਡਾ: ਰਾਣੀ ਚੌਧਰੀ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵਿੱਚ ਡਾ: ਰਾਣੀ ਚੌਧਰੀ ਏਥੇ ਆਏ ਸਨ ਤੇ ਉਨ੍ਹਾਂ ਸਾਰੀ ਜਾਣਕਾਰੀ ਇਕੱਤਰ ਕਰਕੇ ਇਸ ਸ਼ੁਭ ਕੰਮ ਲਈ ਸਭ ਨੂੰ ਪ੍ਰੇਰ ਕੇ ਏਥੇ ਲਿਆਂਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਅਧਿਆਪਕਾਂ ਨੂੰ ੩ ਹਫ਼ਤੇ ਦਾ ਕੋਰਸ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਕਰਵਾਇਆਂ ਜਾਵੇਗਾ। ਜਿਸ ਵਿੱਚ ਪੰਜਾਬੀ ਸਿਖਾਉਣ ਤੋਂ ਇਲਾਵਾ, ਸਿੱਖ ਇਤਹਾਸ, ਸਿੱਖ ਸਭਿਆਚਾਰ, ਸਿੱਖ ਵਿਰਸਾ ਅਤੇ ਜਾਗਰਫ਼ੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਇਲਾਵਾ ਵਫਦ ਨੂੰ ਸਿੱਖ ਗੁਰਧਾਮਾਂ ਦੇ ਦਰਸ਼ਨ ਵੀ ਕਰਵਾਏ ਜਾ ਰਹੇ ਹਨ ਅਤੇ ਵਿਸ਼ੇਸ਼ ਕਰਕੇ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨ ਵੀ ਕਰਵਾਏ ਜਾਣਗੇ।ਇਸ ਮੌਕੇ ਸz: ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ: ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸ: ਸਕੱਤਰ ਸਿੰਘ ਮੀਤ ਸਕੱਤਰ, ਸ: ਪ੍ਰਤਾਪ ਸਿੰਘ ਮੈਨੇਜਰ ਤੇ ਸz: ਇਕਬਾਲ ਸਿੰਘ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਸਲਿੰਦਰ ਸਿੰਘ ਰੀਸਰਚ ਸਕਾਲਰ, ਪ੍ਰਿੰਂਸੀਪਲ ਅਮਰਜੀਤ ਸਿੰਘ, ਸz: ਕੁਲਵਿੰਦਰ ਸਿੰਘ ‘ਰਮਦਾਸ’ ਇੰਚਾਰਜ ਪਬਲੀਸਿਟੀ ਅਤੇ ਸ: ਅੰਮ੍ਰਿਤਪਾਲ ਸਿੰਘ ਸੂਚਨਾ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media