Thursday, March 19, 2026

ਨਹਿਰੂ ਯੁਵਾ ਕੇਂਦਰ ਵੱਲੋਂ ਸਰਹੱਦੀ ਜ਼ਿਲ੍ਹੇ ‘ਚ ਨਸ਼ਿਆਂ ਖਿਲਾਫ ਮੁਹਿੰਮ ਸ਼ੁਰੂ

ਵਡਾਲਾ ਗ੍ਰੰਥੀਆਂ ਵਿੱਚ ਨਹਿਰੂ ਯੁਵਾ ਕੇਂਦਰ ਵੱਲੋਂ ਬਲਾਕ ਪੱਧਰੀ ਸੈਮੀਨਾਰ

PPN0607201502

ਬਟਾਲਾ, 6 ਜੁਲਾਈ (ਨਰਿੰਦਰ ਬਰਨਾਲ) – ਨਹਿਰੂ ਯੁਵਾ ਕੇਂਦਰ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦਾ ਕੋਹੜ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਨਹਿਰੂ ਯੁਵਾ ਕੇਂਦਰ ਵੱਲੋਂ ਪਿੰਡਾਂ ਵਿੱਚ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਲੋਕਾਂ ‘ਚ ਜਾਗਰੂਕਤਾ ਪੈਦਾ ਕਰਨ ਲਈ ਸਮੂਹ ਬਣਾਏ ਜਾਣਗੇ। ਇਹ ਪ੍ਰਗਟਾਵਾ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਟੇਨਟਰ ਸ. ਬਿਕਰਮ ਸਿੰਘ ਗਿੱਲ ਨੇ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਨਸ਼ਿਆਂ ਖਿਲਾਫ ਇੱਕ ਸੈਮੀਨਾਰ ਦੇ ਪ੍ਰਧਾਨਗੀ ਭਾਸ਼ਣ ਦੌਰਾਨ ਕੀਤਾ। ਸ. ਬਿਕਰਮ ਸਿੰਘ ਗਿੱਲ ਨੇ ਕਿਹਾ ਕਿ ਨਸ਼ੇ ਉਹ ਸਮਾਜਿਕ ਬੁਰਾਈ ਅਤੇ ਬਿਮਾਰੀ ਹਨ ਜਿਸ ਨੇ ਨੌਜਵਾਨ ਪੀੜ੍ਹੀ ਨੂੰ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਸਰਕਾਰਾਂ ਵੱਲੋਂ ਵਿਸ਼ੇਸ਼ ਯਤਨ ਆਰੰਭੇ ਗਏ ਹਨ ਅਤੇ ਇਸ ‘ਚ ਆਮ ਲੋਕਾਂ ਨੂੰ ਅੱਗੇ ਹੋ ਕੇ ਸਾਥ ਦੇਣਾ ਚਾਹੀਦਾ ਹੈ।
ਬਿਕਰਮ ਸਿੰਘ ਗਿੱਲ ਨੇ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ 420 ਪਿੰਡਾਂ ਦੀ ਚੋਣ ਕੀਤੀ ਗਈ ਹੈ ਅਤੇ ਇਨ੍ਹਾਂ ਪਿੰਡਾਂ ਦੀਆਂ ਯੂਥ ਕਲੱਬਾਂ, ਪੰਚਾਇਤਾਂ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਾਂਝੇ ਸਹਿਯੋਗ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ਇੱਕ ਫੈਸਲਾਕੁੰਨ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਹਰ ਉਮਰ ਵਰਗ ਦੇ ਵੱਖ-ਵੱਖ ਗਰੁੱਪ ਬਣਾਏ ਜਾਣਗੇ ਜੋ ਕਿ ਨਸ਼ਿਆਂ ਖਿਲ਼ਾਫ ਚੇਤਨਤਾ ਪੈਦਾ ਕਰਨ ਦੇ ਨਾਲ ਨਸ਼ੇ ਫੈਣਣ ਦੇ ਕਾਰਨ ਅਤੇ ਕਿਨੇ ਫੀਸ਼ਦੀ ਲੋਕ ਕਿਹੜਾ ਨਸ਼ਾ ਕਰ ਰਹੇ ਹਨ ਇਸਦਾ ਪਤਾ ਵੀ ਲਗਾਉਣਗੇ। ਉਨ੍ਹਾਂ ਕਿਹਾ ਕਿ ਨਹਿਰੂ ਯੁਵਾ ਕੇਂਦਰ ਵੱਲੋਂ ਪਹਿਲੇ ਪੜ੍ਹਾਅ ‘ਚ ਗਰੁੱਪਾਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਉਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਬਾਅਦ ਜ਼ਿਲ੍ਹੇ ਦੇ ਹਰ ਪਿੰਡ-ਸ਼ਹਿਰ ਵਿੱਚ ਨਸ਼ਿਆਂ ਖਿਲਾਫ ਜਾਗਰੂਕਤਾ ਲਿਆਉਂਦੇ ਸੈਮੀਨਾਰ, ਨੁਕੜ ਨਾਟਕ ਆਦਿ ਕਰਾਏ ਜਾਣਗੇ ਅਤੇ ਇਨਾਂ ਪ੍ਰੋਗਰਾਮਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਤੇ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ।
ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਲੜ੍ਹਾਈ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਯੂਥ ਕੋਆਰਡੀਨੇਟਰ ਬਿਕਰਮ ਸਿੰਘ ਗਿੱਲ ਨੇ ਕਿਹਾ ਕਿ ਕੋਈ ਵੀ ਮੁਹਿੰਮ ਨੌਜਵਾਨਾਂ ਤੇ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੀ ਹੈ, ਇਸ ਲਈ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਨਸ਼ਿਆਂ ਖਿਲਾਫ ਲੜ੍ਹਾਈ ‘ਚ ਆਪਣੀ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਾਉਣ ਦੀ ਅਤੇ ਜੋ ਕੋਈ ਵੀ ਨਸ਼ਿਆਂ ਦੀ ਦਲ-ਦਲ ਵਿੱਚ ਪੈ ਗਿਆ ਹੈ ਉਸ ਨੂੰ ਪਿਆਰ ਦਿਲਾਸੇ ਨਾਲ ਸਮਝਾਕੇ ਸਹੀ ਇਲਾਜ ਰਾਹੀਂ ਉਸਦੇ ਨਸ਼ੇ ਛੁਡਾਉਣ ਦੀ।
ਇਸ ਮੌਕੇ ਏ.ਪੀ.ਆਰ.ਓ. ਇੰਦਰਜੀਤ ਸਿੰਘ, ਸਰਪੰਚ ਸੁਲੱਖਣ ਸਿੰਘ ਤੂਰ, ਸਰਪੰਚ ਕਰਨੈਲ ਸਿੰਘ ਸ਼ੇਰਪੁਰ, ਤੇਜਪ੍ਰਤਾਪ ਸਿੰਘ ਕਾਹਲੋਂ, ਮਾਸਟਰ ਸੁਖਵਿੰਦਰ ਸਿੰਘ, ਮੈਡਮ ਸੰਤੋਸ਼ ਕੁਮਾਰੀ ਨੇ ਵੀ ਨਸ਼ਿਆਂ ਦੇ ਦੁਰ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦੇ ਪ੍ਰਿਸੀਪਲ ਕੁਲਵੰਤ ਸਿੰਘ, ਕਰਮ ਸਿੰਘ ਪਵਾਰ, ਸਰਪੰਚ ਜਸਵੰਤ ਸਿੰਘ, ਸਾਬਕਾ ਸਰਪੰਚ ਚਰਨ ਸਿੰਘ, ਬਲਾਕ ਸੰਮਤੀ ਮੈਂਬਰ ਧਿਰਤਾ ਸਿੰਘ, ਅਮਨਪ੍ਰੀਤ ਸਿੰਘ ਹੀਰਾ ਪ੍ਰਧਾਨ, ਹਰਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ ਬਾਜਵਾ ਤੋਂ ਇਲਾਵਾ ਬਲਾਕ ਕਾਦੀਆਂ ਦੇ ਵੱਖ-ਵੱਖ ਪਿੰਡਾਂ ਦੀਆਂ ਯੂਥ ਕਲੱਬਾਂ ਦੇ ਪ੍ਰਧਾਨ ਤੇ ਅਹੁਦੇਦਾਰ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply