Thursday, March 19, 2026

ਯੂਨੀਵਰਸਿਟੀ ਵਿਖੇ ਕੋਲੰਬੀਆ ਯੂਨੀਵਰਸਿਟੀ ਦੇ ਵਫਦ ਲਈ ਤਿੰਨ ਹਫਤਿਆਂ ਦਾ ਕੋਰਸ ਸ਼ੁਰੂ

ਸਿੱਖ ਸਭਿਆਚਾਰ, ਧਰਮ ਅਤੇ ਭਾਸ਼ਾ ਬਾਰੇੇ ਸਿੱਖਣਗੇ ਅਮਰੀਕੀ ਵਫਦ ਦੇ 14 ਮੈਂਬਰ

PPN0607201510

ਅੰਮ੍ਰਿਤਸਰ, 6 ਜੁਲਾਈ (ਚਰਨਜੀਤ ਸਿੰਘ ਛੀਨਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕੋਲੰਬੀਆ ਯੂਨੀਵਰਸਿਟੀ ਅਮਰੀਕਾ ਦੇ ਪ੍ਰੋ. ਵਾਈ. ਜਾਨਸਨ ਅਤੇ ਡਾ. ਰਾਣੀ ਚੌਧਰੀ ਦੀ ਅਗਵਾਈ ਹੇਠ 14 ਮੈਂਬਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵਫਦ ਲਈ ਇਕ ਵਿਸ਼ੇਸ਼ ਤਿੰਨ ਹਫਤਿਆਂ ਦਾ ਸ਼ਾਰਟ ਟਰਮ ਕੋਰਸ ਸ਼ੁਰੂ ਹੋ ਗਿਆ।ਜਿਸ ਵਿਚ ਉਹ ਸਿੱਖ ਸਭਿਆਚਾਰ, ਧਰਮ ਅਤੇ ਭਾਸ਼ਾ ਬਾਰੇ ਜਾਨਣ ਤੇ ਸਿੱਖਣਗੇ। ਇਹ ਕੋਰਸ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸੈਂਟਰ ਆਨ ਸਟੱਡੀਜ਼ ਇਨ ਸ੍ਰੀ ਗੁਰੂ ਗ੍ਰੰਥ ਸਾਹਿਬ ਵੱਲੋਂ ਕਰਵਾਇਆ ਜਾ ਰਿਹਾ ਹੈ।  ਇਸ ਕੋਰਸ ਦਾ ਉਦਘਾਟਨ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਨੇ ਕੀਤਾ। ਕੇਂਦਰ ਦੇ ਨਿਰਦੇਸ਼ਕ, ਪ੍ਰੋ. ਗੁਲਜ਼ਾਰ ਸਿੰਘ ਕੰਗ ਨੇ ਵਫਦ ਨੂੰ ਜੀ ਆਇਆਂ ਆਖਦਿਆਂ ਕੇਂਦਰ ਦੀਆਂ ਗਤੀਵਿਧੀਆਂ ਬਾਰੇ ਜਾਨਣਾ ਪਿਆ। ਕੇਂਦਰ ਦੇ ਫਾਊਂਡਰ ਡਾਇਰੈਕਟਰ, ਡਾ. ਬਲਵੰਤ ਸਿੰਘ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਨਿਰਦੇਸ਼ਕ ਖੋਜ, ਡਾ. ਟੀ.ਐਸ. ਬੇਨੀਪਾਲ ਤੋਂ ਇਲਾਵਾ ਕੇਂਦਰ ਦੇ ਪ੍ਰੋਫੈਸਰ ਤੇ ਖੋਜਾਰਥੀ ਵੀ ਹਾਜ਼ਰ ਸਨ।
ਪ੍ਰੋ. ਜਾਨਸਨ ਨੇ ਕਿਹਾ ਕਿ ਇਹ ਕੋਰਸ ਕੋਲੰਬੀਆ ਦੀ ਫੁੱਲਬਰਾਈਟ ਐਜੂਕੇਸ਼ਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੌਰਾਨ ਵਿਦਿਆਰਥੀਆਂ ਸਿੱਖ ਇਤਿਹਾਸ, ਸਿੱਖ ਵਿਰਾਸਤ ਤੇ ਸਿੱਖ ਸਭਿਆਚਾਰ ਦੀ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਪੰਜਾਬੀ ਭਾਸ਼ਾ ਵੀ ਸਿੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਅਮਰੀਕਾ ਦੇ ਸਕੂਲਾਂ ਵਿਚ ਸਿਖਾਉਣ ਦੇ ਉਪਰਾਲੇ ਵੀ ਵੱਡੀ ਪੱਧਰ ‘ਤੇ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਇਸ ਵਡਮੁੱਲੀ ਵਿਰਾਸਤ ਤੋਂ ਜਾਣੂ ਹੋ ਸਕਣ।  ਪ੍ਰੋ. ਬਰਾੜ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਹਮੇਸ਼ਾਂ ਹੀ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਪ੍ਰਚਾਰ ਤੇ ਪਾਸਾਰ ਲਈ ਵਚਨਬੱਧ ਹੈ ਅਤੇ ਅਜਿਹੇ ਉਪਰਾਲਿਆਂ ਨੂੰ ਹਮੇਸ਼ਾ ਤਿਆਰ ਰਹਿੰਦੀ ਹੈ। ਪ੍ਰੋ. ਢਿੱਲੋਂ ਨੇ ਕਿਹਾ ਕਿ ਬੀਤੇ ਸਾਲ ਦਸੰਬਰ ਵਿਚ ਡਾ. ਰਾਣੀ ਚੌਧਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਏ ਸਨ ਅਤੇ ਉਨ੍ਹਾਂ ਨੇ ਸਿੱਖ ਇਤਿਹਾਸ ਦੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਇਸ ਕੋਰਸ ਕਰਨ ਲਈ ਅਮਰੀਕਾ ਵਿਖੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਪ੍ਰੇਰਿਆ।
ਪ੍ਰੋ. ਗੁਲਜ਼ਾਰ ਸਿੰਘ ਕੰਗ ਨੇ ਕਿਹਾ ਕਿ ਇਸ ਕੋਰਸ ਦੌਰਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ ਕਿ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੇ ਸਭਿਆਚਾਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲ ਸਕੇ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply