Thursday, March 19, 2026

ਸ: ਠੰਡਲ ਦੇ ਸਿਹਤਯਾਬ ਹੋਣ ‘ਤੇ ਸ਼ੁਕਰਾਨੇ ਵਜੋਂ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ

PPN0607201511

PPN0607201512

ਹੁਸ਼ਿਆਰਪੁਰ, 6 ਜੁਲਾਈ (ਸਤਵਿੰਦਰ ਸਿੰਘ) – ਜੇਲ੍ਹਾਂ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸz: ਸੋਹਨ ਸਿੰਘ ਠੰਡਲ ਦੇ ਸਿਹਤਯਾਬ ਹੋਣ ‘ਤੇ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਠੰਡਲ ਵਿਖੇ ਬੀਤੀ ਕੱਲ੍ਹ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਥੇ ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਸ: ਠੰਡਲ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਮੁਹਾਲੀ ਵਿਖੇ ਦਾਖਲ ਕਰਵਾਇਆ ਗਿਆ ਸੀ ਜਿਥੇ ਉਹ ਇਲਾਜ ਤੋਂ ਬਾਅਦ ਜਲਦੀ ਸਿਹਤਯਾਬ ਹੋਏ। ਸਮੂਹ ਸੰਗਤਾਂ ਵੱਲੋਂ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਜ਼ਿਲ੍ਹਾ ਪੁਲਿਸ ਮੁੱਖੀ ਸ੍ਰੀ ਰਾਜਜੀਤ ਸਿੰਘ, ਐਕਸੀਅਨ ਪੀ ਐਸ ਪੀ ਸੀ ਐਲ ਸ੍ਰੀ ਕੇ ਐਸ ਦੁਸਾਂਝ, ਅਮਰਦੀਪ ਸਿੰਘ ਬੈਂਸ, ਇਕਬਾਲ ਸਿੰਘ ਖੇੜਾ, ਸ੍ਰੋਮਣੀ ਅਕਾਲੀ ਦੇ ਐਸ ਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਪੰਜੌੜ, ਨਿਰਮਲ ਸਿੰਘ ਭੀਲੋਵਾਲ, ਸੁਰਿੰਦਰ ਪਾਲ ਸਿੰਘ ਸੰਧੂ, ਜਸਬੀਰ ਸਿੰਘ ਭੱਟੀ, ਲਖਵਿੰਦਰ ਸਿੰਘ ਸਿੰਬਲੀ, ਵਰਿੰਦਰ ਸਿੰਘ ਜਸਵਾਲ, ਜੱਸਾ ਸਿੰਘ, ਰਵਿੰਦਰ ਠੰਡਲ, ਮਲਕੀਤ ਠੰਡਲ, ਮਾਸਟਰ ਰਛਪਾਲ ਸਿੰਘ, ਸੁਖਦੇਵ ਸਿੰਘ, ਅਮਰਜੀਤ ਸਿੰਘ ਯੂ ਐਸ ਏ, ਜਰਨੈਲ ਸਿੰਘ ਨਡਾਲੋਂ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਕੈਬਨਿਟ ਮੰਤਰੀ ਸz: ਠੰਡਲ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply