Wednesday, November 4, 2026

ਰਣਜੀਤ ਸਾਗਰ ਡੈਮ ਨੇ ਜੂਨ ਮਹੀਨੇ ਕੀਤਾ 218.18 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ

ਪਠਾਨਕੋਟ, 6 ਜੁਲਾਈ (ਪ.ਪ) – ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਰਣਜੀਤ ਸਾਗਰ ਡੈਮ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਵੱਡਮੁਲਾ ਯੋਗਦਾਨ ਪਾ ਰਿਹਾ ਹੈ ਅਤੇ ਇਸ ਡੈਮ ਨੇ ਪਿਛਲੇ ਜੂਨ ਮਹੀਨੇ ਦੌਰਾਨ 218.18 ਮਿਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕਰਕੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 65.45 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ। ਇਹ ਜਾਣਕਾਰੀ ਰਣਜੀਤ ਸਾਗਰ ਡੈਮ ਦੇ ਇੱਕ ਬੁਲਾਰੇ ਨੇ ਦਿੰਦਿਆ ਦੱਸਿਆ ਕਿ ਰਣਜੀਤ ਸਾਗਰ ਡੈਮ ਨੇ 12 ਅਗਸਤ, 2000 ਤੋਂ 30 ਜੂਨ, 2015 ਤੱਕ 22350.17 ਮੀਲੀਅਨ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਹੈ ਅਤੇ 3 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ 6705.05 ਕਰੋੜ ਰੁਪਏ ਦੀ ਬਿਜਲੀ ਪੈਦਾ ਕੀਤੀ ਹੈ।
ਰਣਜੀਤ ਸਾਗਰ ਡੈਮ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਡੈਮ ਦੀ ਝੀਲ ਦਾ ਲੈਵਲ 1 ਜੂਨ, 2015 ਨੂੰ 521.49 ਮੀਟਰ ਸੀ, ਜੋ ਵੱਧ ਕੇ 1 ਜੁਲਾਈ, 2015 ਨੂੰ 522.90 ਮੀਟਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਡੈਮ ਜਿੱਥੇ ਲੋਕਾਂ ਦੀ ਸਹੂਲਤ ਲਈ ਬਿਜਲੀ ਪੈਦਾ ਕਰ ਰਿਹਾ ਹੈ, ਉੱਥੇ ਕਿਸਾਨਾਂ ਨੂੰ ਖੇਤੀ ਲਈ ਸਿੰਚਾਈ ਸਹੂਲਤਾਂ ਵੀ ਮੁਹਈਆ ਕਰ ਰਿਹਾ ਹੈ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply