
ਪਠਾਨਕੋਟ, 6 ਜੁਲਾਈ (ਪ.ਪ) – ਦੇਸ਼ ਭਰ ਵਿੱਚ 1 ਤੋਂ 7 ਜੁਲਾਈ ਤੱਕ ਮਨਾਏ ਜਾ ਰਹੇ ਡਿਜੀਟਲ ਇੰਡੀਆ ਹਫ਼ਤੇ ਸਬੰਧੀ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਹੋਈ।ਜਿਸ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਿਤੀ ਯਾਦਵ ਆਈ.ਏ.ਐਸ. ਸਹਾਇਕ ਕਮਿਸ਼ਨਰ ਸਿਖਲਾਈ ਅਧੀਨ, ਸਰਵਸ਼੍ਰੀ ਪੀ.ਐਸ. ਵਿਰਕ ਡੀ.ਐਸ.ਪੀ.(ਆਰ), ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ), ਰਾਜੇਸ਼ ਗੁਪਤਾ ਚੀਫ਼ ਜ਼ਿਲ੍ਹਾ ਲੀਡ ਮੈਨੇਜਰ, ਸਤੀਸ਼ ਸੈਣੀ ਐਮ.ਈ., ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ਼੍ਰੀਮਤੀ ਕਾਰਥਿਕ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਆਧੁਨਿਕ ਸੂਚਨਾ ਤੇ ਤਕਨਾਲੋਜੀ ਦਾ ਸਾਡੇ ਜੀਵਨ ਵਿੱਚ ਅਹਿਮ ਮਹੱਤਵ ਹੋਣ ਕਾਰਨ ਸਾਨੂੰ ਇਨ੍ਹਾਂ ਆਧੁਨਿਕ ਤਕਨੀਕਾਂ ਨੂੰ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਣ ਲਈ ਕੰਪਿਊਟਰ, ਮੋਬਾਇਲ, ਇੰਟਰਨੈਟ, ਵਾਟਸਐਪ, ਆਨ ਲਾਈਨ ਅਤੇ ਅਲੱਗ ਅਲੱਗ ਵੈਬਸਾਈਡਾਂ ‘ਤੇ ਲੋਕਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਇਹ ਤਕਨੀਕਾਂ ਕਾਰਗਰ ਸਾਬਤ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਕਰਮਚਾਰੀਆਂ ਦੀ ਹਾਜ਼ਰੀ ਨੂੰ ਯਕੀਨੀ ਬਨਾਉਣ ਲਈ ਬਾਇਓ ਮੈਟਰਿਕ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਅਤੇ ਘਰੇਲੂ ਗੈਸ (ਐਲ.ਪੀ.ਜੀ.) ਦੇ ਖਾਤੇ ਨੂੰ ਵੀ ਆਧਾਰ ਕਾਰਡ ਨਾਲ ਜੋੜਨ ਨਾਲ ਸਾਰਾ ਰਿਕਾਰਡ ਆਨਲਾਈਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਜੀਟਲ ਇੰਡੀਅਨ ਨਾਲ 2019 ਤੱਕ ਸਾਰੇ ਲੋਕਾਂ ਨੂੰ ਜੋੜਿਆਂ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਡਿਜੀਟਲ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਅਤੇ ਲੋਕ ਆਪਣੇ ਘਰ ਬੈਠੇ ਹੀ ਇੰਨ੍ਹਾਂ ਸਕੀਮਾਂ ਬਾਰੇ ਕੰਪਿਊਟਰ, ਮੋਬਾਇਲ ‘ਤੇ ਜਾਣਕਾਰੀ ਹਾਸਲ ਕਰ ਸਕਣਗੇ। ਉਨ੍ਹਾਂ ਕਿਹਾ ਕਿ ਡਿਜੀਟਲ ਇੰਡੀਅਨ ਨਾਲ ਜੂੜਨ ਲਈ ਕੰਪਿਊਟਰ ਆਉਣਾ ਜ਼ਰੂਰੀ ਹੈ ਅਤੇ ਇਸ ਲਈ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕੰਪਿਊਟਰ ਆਉਣਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਕੰਮ ਕੰਪਿਊਟਰ ‘ਤੇ ਅਸਾਨੀ ਨਾਲ ਕਰ ਸਕਣ।
Punjab Post Daily Online Newspaper & Print Media