Sunday, April 5, 2026

ਸ਼ੋ੍ਮਣੀ ਕਮੇਟੀ ਬਣਾਏਗੀ ਦੋ ਖੇਡ ਸਟੇਡੀਅਮ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 6 ਜੁਲਾਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖੇਡਾਂ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ਤੇ ਦੋ ਖੇਡ ਸਟੇਡੀਅਮ ਬਣਾਏਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੇ ਦਸਮੇਸ਼ ਹਾਲ ਵਿਖੇ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਬੱਚਿਆਂ ਨੂੰ ਮਿਆਰੀ ਵਿੱਦਿਆ ਪ੍ਰਦਾਨ ਕਰਨ ਲਈ ਤਕਰੀਬਨ 100 ਸਕੂਲ, ਕਾਲਜ, ਇੰਜੀਨੀਅਰਿੰਗ, ਪੋਲੀਟੈਕਨਿਕ ਤੇ ਮੈਡੀਕਲ ਕਾਲਜ ਚਲਾ ਰਹੀ ਹੈ।ਇਨ੍ਹਾਂ ਸੰਸਥਾਵਾਂ ਵਿੱਚ ਪੜ੍ਹਣ ਵਾਲੇ ਬੱਚਿਆਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਰੱਖਣ ਲਈ ਹਰ ਸਾਲ ਖ਼ਾਲਸਾਈ ਖੇਡਾਂ ਵੀ ਕਰਵਾਉਂਦੀ ਹੈ।ਉਨ੍ਹਾਂ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਤਿਆਰ ਕਰਵਾਏ ਜਾਣ ਵਾਲੇ ਖੇਡ ਸਟੇਡੀਅਮਾਂ ਵਿੱਚ ਹੋਰਨਾਂ ਖੇਡਾਂ ਤੋਂ ਇਲਾਵਾ ਦਸਮੇਸ਼ ਪਿਤਾ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘਾਂ ਵੱਲੋਂ ਧਾਰਮਿਕ ਸਮਾਗਮਾਂ ਮੌਕੇ ਬੜੇ ਰੌਚਕ ਘੋੜ-ਦੌੜ ਮੁਕਾਬਲੇ ਵੀ ਹੋਇਆ ਕਰਨਗੇ।ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਸਟੇਡੀਅਮਾਂ ਵਿੱਚ ਸਿੱਖ ਯੁੱਧ ਕਲਾ ਦੀ ਪ੍ਰਤੀਕ ਖੇਡ ਮਾਰਸ਼ਲ ਆਰਟ ਗਤਕਾ ਮੁਕਾਬਲੇ ਵੀ ਹੋਇਆ ਕਰਨਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਸਟੇਡੀਅਮਾਂ ਨੂੰ ਹੋਂਦ ਵਿੱਚ ਲਿਆਉਣ ਲਈ ਅਗਲੇਰੀ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply