ਅੰਮ੍ਰਿਤਸਰ, 7 ਜੁਲਾਈ (ਗੁਰਚਰਨ ਸਿੰਘ) ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੀ ਹੰਗਾਮੀ ਮੀਟਿੰਗ ਚੇਅਰਮੈਨ ਪ੍ਰਵੀਨ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਕੇਸਰੀ ਗਰੁੱਪ ਦੇ ਚੇਅਰਮੈਨ, ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਸੰਪਾਦਕ ਸ੍ਰੀ ਵਿਜੇ ਚੋਪੜਾ ਦੀ ਧਰਮ ਪਤਨੀ ਸ਼੍ਰੀਮਤੀ ਸਵਦੇਸ਼ ਚੋਪੜਾ, ਜੋ ਬੀਤੇ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ, ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਜਾਣ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨਾਂ ਨੂੰ 2 ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ । ਇਸ ਮੌਕੇ ਚੇਅਰਮੈਨ ਸ੍ਰੀ ਪ੍ਰਵੀਨ ਸਹਿਗਲ ਨੇ ਕਿਹਾ ਹੈ ਕਿ ਸ੍ਰੀ ਅਵਿਨਾਸ਼ ਚੋਪੜਾ ਅਤੇ ਅਮਿਤ ਚੋਪੜਾ ਦੇ ਮਾਤਾ ਸ੍ਰੀਮਤੀ ਸਵਦੇਸ਼ ਚੋਪੜਾ ਦੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਕੇ ਤੁਰ ਜਾਣ ਨਾਲ ਚੋਪੜਾ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।ਉਨਾਂ ਨੇ ਪ੍ਰਮਾਤਮਾ ਅੱਗੇ ਵਿੱਛੜੀ ਰੂਹ ਦੀ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਇਸ ਅਵਸਰ ‘ਤੇ ਕੁਲਬੀਰ ਸਿੰਘ, ਰਜਿੰਦਰ ਸਿੰਘ ਵਿਰਕ, ਰਾਜਵਿੰਦਰ ਸਿੰਘ, ਸੌਰਭ ਸਹਿਗਲ, ਰੋਹਿਤ ਭੱਲਾ ਅਤੇ ਪਵਨ ਆਦਿ ਮੌਜੂਦ ਸਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media